Daily Suraj

ਪੰਜਾਬੀ

ਕਾਰ ਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ, ਮਹਿਲਾ ਦੀ ਮੌਤ, 4 ਜ਼ਖਮੀ

05 Nov, 2019 05:30 AM

ਨੰਗਲ: ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤੇਜ਼ ਰਫ਼ਤਾਰ ਕਾਰਨ ਸੜਕੀ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ‘ਚ ਹੁਣ ਤੱਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਨੰਗਲ-ਚੰਡੀਗੜ੍ਹ ਮੁੱਖ ਮਾਰਗ ‘ਤੇ ਪੈਂਦੇ ਪਿੰਡ ਕਲਇਤਰਾ ਕੋਲ ਵਾਪਰਿਆ ਹੈ, ਜਿਥੇ ਜੀਪ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਕਾਰ ‘ਚ ਸਵਾਰ 5 ਲੋਕਾਂ ਵਿੱਚੋਂ 1 ਮਹਿਲਾ ਦੀ ਮੌਤ ਹੋ ਗਈ, ਜਦਕਿ 4 ਹੋਰ ਗੰਭੀਰ ਜ਼ਖਮੀ ਹੈ, ਜਿਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਗੱਡੀਆਂ ਦੇ ਪਰਖਚੇ ਉੱਡ ਗਏ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ।

Posted By: Daily Suraj Bureau

Latest News