ਖੇਤੀਬਾੜੀ ਵਿਭਾਗ ਦੀ ਟੀਮ ਨੇ ਪਿੰਡ ਭੈਣੀ ਬਾਘਾ ਵਿਖੇ ਕੀਤਾ ਖੇਤਾਂ ਦਾ ਦੌਰਾ
- ਪੰਜਾਬ
- 16 Dec,2024

ਮਾਨਸਾ – ਪਿੰਡ ਭੈਣੀਬਾਘਾ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ। ਖੇਤੀਬਾੜੀ ਵਿਭਾਗ ਦੀ ਟੀਮ ਨੇ ਪਿੰਡ ਭੈਣੀਬਾਘਾ ਵਿਖੇ ਖੇਤਾਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੇ ਤਣਿਆਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਮਿਲਦਿਆਂ ਹੀ ਤੁਰੰਤ ਕਾਰਵਾਈ ਕਰਦਿਆਂ ਟੀਮਾਂ ਵੱਲੋਂ ਖੇਤਾਂ ਦਾ ਨਿਰੀਖਣ ਕੀਤਾ ਗਿਆ।
ਖੇਤੀਬਾੜੀ ਵਿਭਾਗ ਦੀ ਟੀਮ, ਜਿਸ ਵਿੱਚ ਡਾ. ਸੁਖਜਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਸਗਨਦੀਪ ਕੌਰ ਸ਼ਾਮਲ ਸਨ, ਨੇ ਕਿਸਾਨ ਜਗਤਾਰ ਸਿੰਘ, ਨਿਰਮਲ ਸਿੰਘ ਅਤੇ ਹੋਰਾਂ ਦੇ ਖੇਤਾਂ ਦਾ ਨਿਰੀਖਣ ਕੀਤਾ। ਡਾ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਗੁਲਾਬੀ ਸੁੰਡੀ ਦੇ ਹਮਲੇ ਨਾਲ ਬੂਟੇ ਪੀਲੇ ਪੈ ਜਾਣਗੇ ਅਤੇ ਸੁੱਕ ਜਾਣਗੇ। ਉਨ੍ਹਾਂ ਨੇ ਦਿਨ ਸਮੇਂ ਪਾਣੀ ਲਗਾਉਣ ਨੂੰ ਤਰਜੀਹ ਦੇਣ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫ਼ਾਰਸ਼ ਕੀਤੇ ਕੀਟਨਾਸ਼ਕ ਦੀ ਵਰਤੋਂ ਦੀ ਸਲਾਹ ਦਿੱਤੀ।
ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਖੇਤਾਂ ਦਾ ਰੋਜਾਨਾ ਨਿਰੀਖਣ ਕੀਤਾ ਜਾਵੇ ਅਤੇ ਜੇਕਰ ਹਮਲਾ ਵੇਖਿਆ ਜਾਵੇ ਤਾਂ ਤੁਰੰਤ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾਵੇ। ਇਸ ਦੌਰਾਨ ਗੁਰਬਖਸ਼ ਸਿੰਘ, ਦਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਵੀ ਮੌਜੂਦ ਸਨ।
Posted By:

Leave a Reply