4 ਕੋਵਿਡ ਪਾਜ਼ਟਿਵ ਮਰੀਜ਼ਾਂ ਨੇ ਹੋਮਆਈਸੋਲੇਜ਼ਨ ਤੋਂ ਕੋਰੋਨਾ ਨੂੰ ਦਿੱਤੀ ਮਾਤ- -ਡਿਪਟੀ ਕਮਿਸ਼ਨਰ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ ) -ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 4 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ।ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 4 ਮਰੀਜ਼ਾਂ ਨੇ ਹੋਮਆਈਸੋਲੇਸ਼ਨ ਤੋਂ ਕਰੋਨਾ ਨੂੰ ਮਾਤ ਦਿੱਤੀ। ਉਨ੍ਹਾਂ ਤੰਦਰੁਸਤ ਹੋਏ ਵਿਅਕਤੀਆ ਨੂੰ ਆਪਣੇ ਆਲੇ ਦੁਆਲੇ ਦੂਜੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਦੀ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ।ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ 'ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਜ਼ਰੂਰ ਕਰਨ
Posted By: Daily Suraj Bureau