ਲੋਟਸ ਵੈਲੀ ਸਕੂਲ ’ਚ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
- ਪੰਜਾਬ
- 20 Jan,2025

ਸ੍ਰੀ ਗੋਇੰਦਵਾਲ : ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁਹੰਮਦ ਖਾਂ ਵਿਖੇ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਜਤਿੰਦਰ ਕੌਰ ਦੀ ਅਗਵਾਈ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਮੀ ਸੰਸਥਾ ਦੇ ਮੈਂਬਰਾਂ ਹਰਜਿੰਦਰ ਸਿੰਘ ਅਤੇ ਸੁਖਚੈਨ ਸਿੰਘ ਵੱਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀਆਂ ਨੇ ਖੂਬ ਮਿਹਨਤ ਕਰ ਕੇ ਮੈਡਲ ਅਤੇ ਟਰਾਫ਼ੀਆਂ ਜਿੱਤੀਆਂ ਅਤੇ ਕਈ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਚੰਗੇ ਨੰਬਰ ਪ੍ਰਾਪਤ ਕਰਨ ਕਰ ਕੇ ਲੋਟਸ ਵੈਲੀ ਸੀਨੀਅਰ ਸਕੂਲ ਦੇ 11 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਇਮਤਿਹਾਨ ਦੇਣ ਲਈ ਚੁਣਿਆ ਗਿਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੈਂਬਰ ਹਰਜਿੰਦਰ ਸਿੰਘ ਨੇ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਅਮਨਦੀਪ ਕੌਰ ਨੂੰ ਸਨਮਾਨਿਤ ਕੀਤਾ ਅਤੇ ਆਪਣੇ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਸਦਾਚਾਰਕ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਰਿਆਂ ਨੂੰ ਆਪਣੇ ਜੀਵਨ ਵਿਚ ਨੈਤਿਕ ਮੁੱਲਾਂ ਨੂੰ ਧਾਰਨ ਕਰਨ ਲਈ ਪ੍ਰੇਰਿਆ।
Posted By:

Leave a Reply