ਪਦਮਸ੍ਰੀ ਸੁਰਜੀਤ ਪਾਤਰ ਦੇ ਨਾਂ ’ਤੇ ਬਣੇਗਾ ਐਥਿਕਲ ਏਆਈ ਸੈਂਟਰ

ਪਦਮਸ੍ਰੀ ਸੁਰਜੀਤ ਪਾਤਰ ਦੇ ਨਾਂ ’ਤੇ ਬਣੇਗਾ ਐਥਿਕਲ ਏਆਈ ਸੈਂਟਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister of Punjab Bhagwant Singh Mann) ਨੇ ਮੰਗਲਵਾਰ ਨੂੰ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਉੱਘੇ ਸ਼ਾਇਰ ਪਦਮਸ੍ਰੀ ਮਰਹੂਮ ਸੁਰਜੀਤ ਪਾਤਰ ਦੇ ਨਾਂ ’ਤੇ ਸੁਰਜੀਤ ਪਾਤਰ ਐਥਿਕਲ ਏਆਈ ਸੈਂਟਰ (Surjit Patar Ethical AI Center) ਬਣਾਉਣ ਦਾ ਐਲਾਨ ਕੀਤਾ ਹੈ। ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University – GNDU) ਵਿੱਚ ਸੁਰਜੀਤ ਪਾਤਰ ਦੀ ਯਾਦ ਵਿੱਚ ਕੀਤੇ ਗਏ ਇੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪੁੱਜੇ ਸਨ।

ਇਹ ਸਮਾਗਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬ ਕਲਾ ਪਰਿਸ਼ਦ ਅਤੇ ਭਾਸ਼ਾ ਵਿਭਾਗ ਪਟਿਆਲਾ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਮਰਹੂਮ ਸੁਰਜੀਤ ਪਾਤਰ ਨਾਲ ਆਪਣੀ ਨੇੜਤਾ ਦੇ ਕਿੱਸੇ ਅਤੇ ਉਨ੍ਹਾਂ ਨੂੰ ਸੁਣਾਈ ਆਪਣੀ ਇੱਕ ਕਵਿਤਾ ਵੀ ਸਾਂਝੀ ਕੀਤੀ।