ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ
- ਪੰਜਾਬ
- 02 Jan,2025

ਲਾਲੜੂ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪਿੰਡ ਡੈਹਰ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਨਗਰ ਕੀਰਤਨ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੁੱਲਾਂ ਨਾਲ ਸਜਾਈ ਪਾਲਕੀ ਸੰਗਤਾਂ ਦੀ ਖਿੱਚ ਦਾ ਕੇਂਦਰ ਰਹੀ। ਡੈਹਰ ਦੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਦੇ ਸਬੰਧ ’ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਰਾਗੀ ਸਿੰਘਾਂ ਵੱਲੋਂ ਆਨੰਦਮਈ ਰਸ ਭਿੰਨਾ ਕੀਰਤਨ ਕੀਤਾ ਗਿਆ ਅਤੇ ਪਿੰਡ ਵਾਸੀਆਂ ਵੱਲੋਂ ਸੰਗਤਾਂ ਲਈ ਥਾਂ-ਥਾਂ ਲੰਗਰ ਲਗਾਏ ਗਏ ਅਤੇ ਗੱਤਕਾ ਪਾਰਟੀ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਬੰਧਕ ਕਮੇਟੀ ਮੈਂਬਰ ਸੁਖਵਿੰਦਰ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਸਿੰਘ, ਸੁਰੇਸ਼ ਸਿੰਘ, ਕਿਰਨਪਾਲ ਸਿੰਘ, ਦਰਬਾਰਾ ਸਿੰਘ, ਲਾਲ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ ਮੱਖਾ ਆਦਿ ਵੀ ਹਾਜ਼ਰ ਸਨ।
Posted By:

Leave a Reply