Daily Suraj

ਪੰਜਾਬੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮੰਗੀ ਮੁਆਫ਼ੀ

13 Dec, 2024 05:30 AM

ਚੰਡੀਗੜ੍ਹ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮਾਫੀ ਮੰਗੀ ਹੈ। ਧਾਮੀ ਨੇ ਪੱਤਰ ਵਿੱਚ ਲਿਖਿਆ ਕਿ ਬੀਤੇ ਦਿਨੀਂ ਇੱਕ ਵਿਅਕਤੀ ਨਾਲ ਮੋਬਾਈਲ ਫੋਨ ‘ਤੇ ਗੱਲ ਕਰਦਿਆਂ ਉਹਨਾਂ ਵੱਲੋਂ ਕੁਝ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਜੋ ਕਿ ਨਹੀਂ ਵਰਤਣੀ ਚਾਹੀਦੀ ਸੀ।ਹੁਣ ਐਡਵੋਕੇਟ ਧਾਮੀ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ।


Posted By: Daily Suraj Bureau

Latest News