ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ, 29 ਜਨਵਰੀ - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੇਵਾ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਵੀ ਮੌਜੂਦ ਸਨ।
Posted By: Daily Suraj Bureau