ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਕਰਵਾਏ ਗਏ
- ਪੰਜਾਬ
- 20 Jan,2025

ਐਸ.ਏ.ਐਸ. ਨਗਰ : ਪੰਜਾਬ ਮੰਡੀ ਬੋਰਡ ਦੇ ਸਮੂੰਹ ਅਧਿਕਾਰੀਆਂ / ਕਰਮਚਾਰੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਰਬੱਤ ਦੇ ਭਲੇ ਅਤੇ ਪੰਜਾਬ ਮੰਡੀ ਬੋਰਡ ਦੀ ਚੜ੍ਹਦੀਕਲਾ ਲਈ 18 ਜਨਵਰੀ ਤੋਂ ਆਰੰਭੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸੰਦੀਪ ਸਿੰਘ, ਕਥਾ ਵਾਚਕ ਗੁਰੂਦੁਆਰਾ ਸਾਹਿਬ ਸਿੰਘ ਸਹੀਦਾਂ, ਸੋਹਾਣਾ ਵੱਲੋਂ ਕਥਾ ਕੀਤੀ ਗਈ। ਭਾਈ ਲਖਵਿੰਦਰ ਸਿੰਘ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ ।
ਇਸ ਮੌਕੇ ਸਰਬੱਤ ਦੇ ਭਲੇ ਅਤੇ ਚੜ੍ਹਦੀਕਲਾ ਦੀ ਅਰਦਾਸ ਕੀਤੀ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸ੍ਰੀ ਰਾਮਵੀਰ ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਸ. ਮਨਜੀਤ ਸਿੰਘ ਸੰਧੂ ਜਨਰਲ ਮੈਨੇਜਰ ਸਮੇਤ ਸਮੂੰਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।
Posted By:

Leave a Reply