ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਕੀਤੀ ਸ਼ਰਧਾਂਜਲੀ ਭੇਂਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਕੀਤੀ ਸ਼ਰਧਾਂਜਲੀ ਭੇਂਟ

ਸ਼੍ਰੀ ਫਤਹਿਗੜ੍ਹ ਸਾਹਿਬ - ਪੰਜਾਬ ਦੇ ਇਤਿਹਾਸਕ ਸ਼ਹਿਰ ਫਤਹਿਗੜ੍ਹ ਸਾਹਿਬ ਵਿੱਚ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁੱਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਵੀਰ ਬਾਲ ਦਿਵਸ ਉਤ ਅਸੀਂ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰ ਰਹੇ ਹਾਂ। ਇੰਨੀ ਛੋਟੀ ਉਮਰ ਵਿੱਚ ਬਹਾਦਰੀ ਨਾਲ ਆਪਾਂ ਵਾਰਨਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ‘ਐਕਸ’ ‘ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ‘ਤੇ ਦ੍ਰਿੜ ਰਹੇ। ਸਾਹਿਬਜ਼ਾਦਿਆਂ ਦੀ ਕੁਰਬਾਨੀ ਬਹਾਦਰੀ ਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਵੱਡੀ ਮਿਸਾਲ ਹੈ। ਉਨ੍ਹਾਂ ਲਿਖਿਆ ਕਿ “ਅੱਜ ਵੀਰ ਬਾਲ ਦਿਵਸ ਮੌਕੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਉਨ੍ਹਾਂ ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦਿਆਂ ਨਮਨ ਕੀਤਾ। ਪ੍ਰਧਾਨ ਮੰਤਰੀ ਮੋਦੀ ਅੱਜ ਭਾਰਤ ਮੰਡਪਮ ਨਵੀਂ ਦਿੱਲੀ ਵਿਖੇ ਦੇਸ਼ਵਿਆਪੀ ਵੀਰ ਬਾਲ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ ਅਤੇ ਸੁਪੋਸ਼ਿਤ ਗ੍ਰਾਮ ਪੰਚਾਇਤ ਅਭਿਆਨ ਦੀ ਸ਼ੁਰੂਆਤ ਕਰਨਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਨ ਵਾਲੇ ਬੱਚੇ ਵੀ ਮੌਜੂਦ ਹੋਣਗੇ। ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 9 ਜਨਵਰੀ 2022 ਨੂੰ ਐਲਾਨ ਕੀਤਾ ਕਿ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੇ ਸਤਿਕਾਰ ਵਜੋਂ ‘ਵੀਰ ਬਾਲ ਦਿਵਸ’ਮਨਾਇਆ ਜਾਵੇਗਾ। ਉਥੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅੰਨਪੂਰਾ ਦੇਵੀ ਨੇ ਐਕਸ ਉਤੇ ਪੋਸਟ ਉਥੇ ਲਿਖਿਆ ਧਰਮ ਦੀ ਰੱਖਿਆ ਲਈ ਆਪਣਾ ਜੀਵਨ ਅਰਪਣ ਕਰਨ ਵਾਲੇ ਵੀਰ ਬਾਲ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਨਮਨ। ਵੀਰ ਜ਼ੋਰਾਵਰ ਸਿੰਘ ਜੀ ਅਤੇ ਵੀਰ ਫਤਹਿ ਸਿੰਘ ਜੀ ਦੇ ਮਹਾਨ ਬਲਿਦਾਨ ਨੂੰ ਰਾਸ਼ਟਰ ਕਰਦੇ ਨਹੀਂ ਭੁੱਲੇਗਾ।