ਨਵਾਂਸ਼ਹਿਰ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ ਵਿਖੇ ਅੱਜ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫਸਰਾਂ, ਫੀਮੇਲ ਮੈਡੀਕਲ ਅਫਸਰਾਂ ਨਾਲ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਸਮੇਤ ਹੋਰ ਸਿਹਤ ਪ੍ਰੋਗਰਾਮਾਂ ਨੂੰ ਰੀਵਿਊ ਕਰਨ ਲਈ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ। ਇਸੇ ਦੌਰਾਨ ਮੀਟਿੰਗ ਵਿਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਜੱਚਾ ਬੱਚਾ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ, ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ, ਆਭਾ ਜੈਨਰੇਸ਼ਨ ਦੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਤੇ ਪੈਂਟਾਵੇਲੈਂਟ ਵਿਸ਼ੇਸ਼ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।।ਉਨ੍ਹਾਂ ਕਿਹਾ ਕਿ ਪੈਂਟਾਵੇਲੈਂਟ ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਮਿਸਡ ਆਊਟ ਤੇ ਲੈਫਟ ਆਊਟ ਬੱਚਿਆਂ ਦੇ ਟੀਕਾਕਰਨ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਦੇਣ ਸਮੇਤ ਸਾਰੇ ਸਿਹਤ ਪ੍ਰੋਗਰਾਮਾਂ ਦੇ ਮਿੱਥੇ ਟੀਚੇ ਸਮੇਂ ਸਿਰ ਪੂਰੇ ਕਰਨੇ ਸਾਡੀ ਜ਼ਿੰਮੇਵਾਰੀ ਹੈ। ਜਿਨ੍ਹਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ।।ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਅਧੀਨ ਗਰਭਵਤੀ ਔਰਤਾਂ ਨੂੰ ਮੁਹੱਈਆ ਸਿਹਤ ਸਹੂਲਤਾਂ ਦੀ ਸਮੀਖਿਆ ਕਰਦੇ ਹੋਏ ਸਿਹਤ ਅਧਿਕਾਰੀਆਂ ਨੂੰ ਮਾਤਰੀ ਮੌਤ ਦਰ ਘਟਾਉਣ ਲਈ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸਾਰੀਆਂ ਗਰਭਵਤੀ ਔਰਤਾਂ ਦੀ ਜਲਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੇ ਸਾਰੇ ਏ.ਐੱਨ.ਸੀ. ਟੈਸਟ ਸਮੇਂ ਸਿਰ ਮੁਕੰਮਲ ਹੋ ਸਕਣ। ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਸਾਰੀਆਂ ਗਰਭਵਤੀ ਔਰਤਾਂ ਦਾ ਇੱਕ ਮੈਡੀਕਲ ਸਪੈਸ਼ਲਿਸਟ ਦੁਆਰਾ ਵੀ “ਲਾਜ਼ਮੀ ਚੈੱਕਅਪ“ ਕਰਵਾਉਣਾ ਯਕੀਨੀ ਬਣਾਇਆ ਜਾਏ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ, ਜ਼ਿਲ੍ਹਾ ਸਿਹਤ ਅਫਸਰ ਡਾ. ਰੇਨੂੰ ਅਗਰਵਾਲ, ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਸਿੰਘ, ਡਾ. ਸਤਵਿੰਦਰਪਾਲ ਸਿੰਘ, ਡਾ ਗੀਤਾਂਜਲੀ ਸਿੰਘ, ਡਾ. ਗੁਰਿੰਦਰਜੀਤ ਸਿੰਘ, ਡਾ. ਜਸਵਿੰਦਰ ਸਿੰਘ, ਡਾ ਸੋਨੀਆ, ਡਾ. ਚਰਨਜੀਤ ਕੁਮਾਰ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫਸਰ ਗੁਰਪ੍ਰੀਤ ਸਿੰਘ, ਜ਼ਿਲ੍ਹਾ ਅਕਾਊਂਟ ਅਫਸਰ ਦੀਪਕ ਵਰਮਾ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Leave a Reply