ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਾਇਆ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਾਇਆ

ਡੇਰਾਬੱਸੀ : ਛੋਟੇ ਸਾਹਿਬਜ਼ਾਦਿਆਂ ਧੰਨ-ਧੰਨ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ’ਚ ਲੰਗਰ ਸੇਵਾ ਕੀਤੀ ਗਈ। ਇਹ ਪਵਿੱਤਰ ਸਮਾਗਮ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਮੋਟਰ ਮਾਰਕੀਟ, ਲੇਬਰ ਚੌਕ ਡੇਰਾਬੱਸੀ ਨੇੜੇ ਕਰਵਾਇਆ ਗਿਆ। ਇਸ ਮੌਕੇ ਲੰਗਰ ਸੇਵਾ ਦੀ ਸ਼ੁਰੂਆਤ ਗੁਰਬਾਣੀ ਦੇ ਕੀਰਤਨ ਨਾਲ ਹੋਈ। ਇਸ ਮੌਕੇ ਸੈਂਕੜੇ ਦੀ ਗਿਣਤੀ ’ਚ ਸੰਗਤ ਨੇ ਸੇਵਾ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ ਅਤੇ ਆਪਣੇ ਹੱਥੀਂ ਲੰਗਰ ਵਰਤਾ ਕੇ ਸੇਵਾ ਕੀਤੀ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਢਿੱਲੋਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਇਤਿਹਾਸ ਵਿੱਚ ਇਕ ਮਿਸਾਲ ਹੈ, ਜੋ ਸਾਨੂੰ ਸੱਚ, ਦਲੇਰੀ ਅਤੇ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਮੋਟਰ ਮਾਰਕੀਟ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਸੇਵਾ ਵਿੱਚ ਹਿੱਸਾ ਲੈਣ ਦਾ ਮੌਕਾ ਦਿੱਤਾ। ਇਸ ਦੌਰਾਨ ਲੰਗਰ ਸੇਵਾ ਵਿੱਚ ਮੋਟਰ ਮਾਰਕੀਟ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਨੂੰ ਸਫ਼ਲ ਬਣਾਉਣ ’ਚ ਹਰ ਧਰਮ ਅਤੇ ਵਰਗ ਦੇ ਲੋਕਾਂ ਨੇ ਯੋਗਦਾਨ ਪਾਇਆ। ਇਸ ਮੌਕੇ ਮੋਟਰ ਮਾਰਕੀਟ ਦੇ ਪ੍ਰਧਾਨ ਨੇ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਏਕਤਾ ਦੀ ਭਾਵਨਾ ਨੂੰ ਪ੍ਰਫੁੱਲਤ ਕਰਦੇ ਹਨ। ਇਸ ਮੌਕੇ ਕਾਂਗਰਸੀ ਆਗੂ ਅੰਕਿਤ ਜੈਨ ਸਮੇਤ ਮੋਟਰ ਮਾਰਕੀਟ ਐਸੋਸੀਏਸ਼ਨ ਦੇ ਅਨੇਕਾਂ ਮੈਂਬਰ ਹਾਜ਼ਰ ਸਨ।