ਔਰਤਾਂ ਲਈ ਸਿਹਤ ਅਤੇ ਰੁਜ਼ਗਾਰ ਸਬੰਧੀ ਜ਼ਿਲ੍ਹ ਪੱਧਰੀ ਕੈਂਪ ਆਯੋਜਿਤ
ਫਾਜ਼ਿਲਕਾ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਡਾਕਟਰ ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਇੱਥੇ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਿਰਕਤ ਕੀਤੀ ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਬਚਨਬੱਧ ਹੈ। ਉਨਾਂ ਨੇ ਕਿਹਾ ਕਿ ਅੱਜ ਦੇ ਇਸ ਸਮਾਗਮ ਦੌਰਾਨ ਬੱਚੀਆਂ ਲਈ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਦੇ ਉਪਰਾਲੇ ਹੋਏ ਹਨ।ਇਸ ਮੌਕੇ ਜ਼ਿਲ੍ੇ ਭਰ ਤੋਂ ਪਹੁੰਚੀਆਂ ਮਹਿਲਾਵਾਂ ਦੇ ਵੱਡੇ ਇਕੱਠ ਨੂੰ ਆ ਰਹੇ ਲੋੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਵਿਧਾਇਕ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਭਲਾਈ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਉਹਨਾਂ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਦੌਰਾਨ ਵੀ ਜਿੱਥੇ ਸਿਹਤ ਜਾਂਚ ਲਈ ਮਾਹਰ ਡਾਕਟਰ ਤੈਨਾਤ ਕੀਤੇ ਗਏ ਸਨ ਉੱਥੇ ਹੀ ਹੋਰ ਵੀ ਵੱਖ ਵਖ ਸਕੀਮਾਂ ਦੇ ਲਾਭ ਮੌਕੇ ਤੇ ਦਿੱਤੇ ਗਏ ਹਨ ਇਸ ਇਸ ਮੌਕੇ ਉਹਨਾਂ ਦੇ ਧਰਮ ਪਤਨੀ ਖੁਸ਼ਬੂ ਸਾਵਨ ਸੁੱਖਾ ਸਭਨਾ ਵੀ ਉਹਨਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਜ਼ਿਲ੍ਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ ਨੇ ਵੀ ਵਿਸ਼ੇਸ਼ ਤੌਰ ਤੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਇਸ ਸਮਾਗਮ ਦੌਰਾਨ ਸਿੱਖਿਆ ਵਿਭਾਗ ਦੀਆਂ ਤਬਾਈ ਕਮਾਂਡੋ ਖੇਡ ਦੀਆਂ ਖਿਡਾਰਨਾਂ ਨੂੰ ਕਿੱਟਾਂ ਵੰਡੀਆਂ ਗਈਆਂ ਇਸ ਤੋਂ ਬਿਨਾਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਵਜੰਮੀਆਂ ਬੱਚੀਆਂ ਦੇ ਮਾਪਿਆਂ ਦਾ ਸਨਮਾਨ ਕੀਤਾ ਗਿਆ। ਸਮਾਜਿਕ ਨਿਆ ਅਤੇ ਅਧਿਕਾਰਤਾ ਵਿਭਾਗ ਵੱਲੋਂ ਸ਼ਗਨ ਸਕੀਮ ਤਹਿਤ 161 ਲਾਭਪਾਤਰੀਆਂ ਨੂੰ ਹਰੇਕ ਨੂੰ 51 ਹਜਾਰ ਰੁਪਏ ਦੀ ਦਰ ਨਾਲ ਆਸ਼ੀਰਵਾਦ ਸਕੀਮ ਤਹਿਤ ਲਾਭ ਦਿੱਤਾ ਗਿਆ ਕੌਮੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਜੇਤੂ ਰਹੀਆਂ ਲੜਕੀਆਂ ਦਾ ਸਨਮਾਨ ਕੀਤਾ ਗਿਆ ਰੋਜ਼ਗਾਰ ਵਿਭਾਗ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ ਅਤੇ ਆਯੁਰਵੇਦ ਵਿਭਾਗ ਵੱਲੋਂ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਯੋਗ ਕੈਂਪ ਲਗਾਇਆ ਗਿਆ ਸਿਹਤ ਵਿਭਾਗ ਵੱਲੋਂ ਸਿਹਤ ਜਾਂਚ ਕੈਂਪ ਅਤੇ ਆਯੂਸ਼ਮਾਨ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ ਇਸ ਤੋਂ ਬਿਨਾਂ ਵੱਖ ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਆਪਣੇ ਸਮਾਨ ਦੀ ਵਿਕਰੀ ਲਈ ਸਟਾਲਾਂ ਲਗਾਈਆਂ ਗਈਆਂ ਸਨ ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਨੇ ਸਮੂਹ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ ਤੇ ਅੱਜ ਦੇ ਕੈਂਪ ਦੇ ਮਹੱਤਵ ਤੋਂ ਜਾਣੂ ਕਰਵਾਇਆ। ਇਸ ਮੌਕੇ ਵਿਦਿਆਰਥਨਾ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਦੀ ਪੇਸ਼ਕਾਰੀ ਵੀ ਕੀਤੀ ਗਈ ਇਸ ਮੌਕੇ ਤਹਿਸੀਲ ਸਮਾਜਿਕ ਨਿਆ ਅਤੇ ਅਧਿਕਾਰਤਾ ਅਫਸਰ ਅਸ਼ੋਕ ਕੁਮਾਰ ਜਿਲ੍ਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਸਿੱਖਿਆ ਵਿਭਾਗ ਤੋਂ ਪ੍ਰਿੰਸੀਪਲ ਰਜਿੰਦਰ ਵਿਖੋਨਾ ਅਤੇ ਵਿਜੇ ਪਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Leave a Reply