ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ :ਐਡਵੋਕੇਟ ਨਿਸ਼ਾਨ ਸਿੰਘ ਬੋਲੇਵਾਲ

ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ :ਐਡਵੋਕੇਟ ਨਿਸ਼ਾਨ ਸਿੰਘ ਬੋਲੇਵਾਲ

ਘੁਮਾਣ : ਦੇਸ਼ ਦੀ ਰਾਜਧਾਨੀ ਅਤੇ ਆਮ ਆਦਮੀ ਪਾਰਟੀ ਦਾ ਗੜ ਦਿੱਲੀ ਵਿਚ ਹੋਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਕੰਮਾਂ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸੋਚ ਤੇ ਦਿੱਲੀ ਵਾਸ਼ੀ ਚੋਥੀ ਵਾਰੀ ਮੋਹਰ ਲਗਾਕੇ ਭਾਰੀ ਬਹੁਮਤ ਨਾਲ ਸਰਕਾਰ ਬਣਾਉਣਗੇ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਆਗੂ ਅਤੇ ਜੇਲ੍ਹ ਵਿਕਾਸ ਬੋਰਡ ਪੰਜਾਬ ਦੇ ਮੈਂਬਰ ਐਡਵੋਕੇਟ ਨਿਸ਼ਾਨ ਸਿੰਘ ਬੋਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਾਸੀਆਂ ਦੀ ਆਵਾਜ਼ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਦਿੱਲੀ ਵਾਸੀਆਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਉਹ ਅੱਜ ਤੋਂ ਪਹਿਲਾਂ ਕਿਸੇ ਵੀ ਪਾਰਟੀ ਜਾਂ ਸਰਕਾਰ ਵੱਲੋਂ ਨਹੀਂ ਦਿੱਤੀਆਂ ਗਈਆਂ ਸਿਰਫ਼ ਲੋਕਾਂ ਨੂੰ ਲਾਰੇ ਲੱਪੇ ਲਾ ਕੇ ਡੰਗ ਟਪਾਉਦੇੂ ਰਹੇ, ਪਰ ਅਰਵਿੰਦ ਨੇ ਜੋ ਕਿਹਾ, ਸੋ ਕਰਕੇ ਵਿਖਾਇਆ। ਐਡਵੋਕੇਟ ਨਿਸ਼ਾਨ ਸਿੰਘ ਬੋਲੇਵਾਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਹਤ, ਸਿੱਖਿਆ ਅਤੇ ਪਾਣੀ ਸਮੇਤ ਹੋਰ ਵੀ ਅਨੇਕਾਂ ਤਰ੍ਹਾਂ ਦੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਾਇਆ ਗਈਆ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਦਾ ਸੁਧਾਰ ਹੋਇਆ ਹੈ, ਉਹ ਬਹੁਤ ਹੀ ਕਾਬਲੇ ਤਾਰੀਫ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾ ਰਹੀ ਹੈ, ਪਰ ਦਿੱਲੀ ਦੀ ਜਨਤਾ ਦਾ ਭਲਾ ਕਿਸ ਸਰਕਾਰ ਨੇ ਕੀਤਾ ਹੈ ਅਤੇ ਹੋਣਾ ਹੈ ਅਤੇ ਇਸ ਵਾਰ ਵੀ ਦਿੱਲੀ ਦੀ ਜਨਤਾ ਆਮ ਆਦਮੀ ਪਾਰਟੀ ਦੀ ਚੋਥੀ ਵਾਰ ਸਰਕਾਰ ਬਣਾਉਣ ਲਈ ਪੱਬਾਂ ਭਾਰ ਹੋਈ ਪਈ ਹੈ। ਇਸ ਮੌਕੇ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।