ਪੰਜਾਬ ਬੀ ਜੇ ਪੀ ਪ੍ਰਧਾਨ ਸੁਨੀਲ ਜਾਖੜ ਨੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ
- ਰਾਸ਼ਟਰੀ
- 14 Jan,2025

ਨਵੀ ਦਿੱਲੀ : ਪੰਜਾਬ ਭਾਜਪਾ (Punjab BJP) ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨ ਅੰਦੋਲਨ ਦਰਮਿਆਨ ਮੰਗਲਵਾਰ ਨੂੰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਕਿਸਾਨਾਂ ਦੀਆਂ ਮੰਗਾਂ ‘ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਵੀ ਮੁਲਾਕਾਤ ਕੀਤੀ ਹੈ।
ਦੱਸ ਦਈਏ ਕਿ ਸ਼ੰਭੂ ਅਤੇ ਖਨੌਰੀ ਮੋਰਚੇ ‘ਤੇ ਚੱਲ ਰਹੇ ਸੰਘਰਸ਼ ਦੇ ਨਾਲ ਆਉਣ ਵਾਲੇ ਦਿਨਾਂ ‘ਚ ਸੰਯੁਕਤ ਕਿਸਾਨ ਮੋਰਚਾ ਵੀ ਜੁੜ ਸਕਦਾ ਹੈ। ਕੱਲ੍ਹ ਸੋਮਵਾਰ (13 ਜਨਵਰੀ) ਨੂੰ ਪਟਿਆਲਾ ਦੇ ਪਾਤੜਾਂ ਵਿੱਚ ਤਿੰਨ ਮੋਰਚਿਆਂ ਦੇ ਆਗੂਆਂ ਦੀ ਅਹਿਮ ਮੀਟਿੰਗ ਹੋਈ। ਹੁਣ 18 ਜਨਵਰੀ ਨੂੰ ਮੁੜ ਪਾਤੜਾਂ ‘ਚ ਮੀਟਿੰਗ ਹੋਵੇਗੀ। ਇਸ ਵਿੱਚ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਲਈ ਰਣਨੀਤੀ ਬਣਾਈ ਜਾਵੇਗੀ। ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਸੀ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਸਾਰੀਆਂ ਪਾਰਟੀਆਂ ਨੂੰ ਇੱਕਜੁੱਟ ਹੋਣਾ ਪਵੇਗਾ।ਜਨਤਾ ਦੇ ਸਮਰਥਨ ਤੋਂ ਬਿਨਾਂ ਮੋਰਚਾ ਜਿੱਤਿਆ ਨਹੀਂ ਜਾ ਸਕਦਾ।
Posted By:

Leave a Reply