ਮੁੱਖ ਮੰਤਰੀ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ

ਮੁੱਖ ਮੰਤਰੀ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਮੇਤ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਉਨ੍ਹਾਂ ਟਵੀਟ ਕੀਤਾ ਕੀਤਾ ਕਿ “ਅੱਜ ਦਿੱਲੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪਾਵਨ ਅਸਥਾਨ ਦੇ ਦਰਸ਼ਨ ਦੀਦਾਰ ਕਰਕੇ ਮਨ ਨੂੰ ਬਹੁਤ ਸ਼ਾਂਤੀ ਤੇ ਸਕੂਨ ਮਿਲਿਆ।