ਭਲਕੇ ਕਿਸਾਨ ਨਹੀਂ ਜਾਣਗੇ ਦਿੱਲੀ, ਕਿਸਾਨ ਜਥੇਬੰਦੀਆਂ ਨੇ ਟਾਲਿਆ ਦਿੱਲੀ ਕੂਚ ਦਾ ਫ਼ੈਸਲਾ

ਭਲਕੇ ਕਿਸਾਨ ਨਹੀਂ ਜਾਣਗੇ ਦਿੱਲੀ, ਕਿਸਾਨ ਜਥੇਬੰਦੀਆਂ ਨੇ ਟਾਲਿਆ ਦਿੱਲੀ ਕੂਚ ਦਾ ਫ਼ੈਸਲਾ

ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਦੇ ਕਿਸਾਨਾਂ ਨੇ ਭਲਕੇ ਹੋਣ ਵਾਲਾ ਦਿੱਲੀ ਕੂਚ ਮੁਲਤਵੀ ਕਰ ਦਿੱਤਾ ਹੈ। ਇਹ ਜਾਣਕਾਰੀ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਭਲਕੇ ਦਿੱਲੀ ਕੂਚ ਨਹੀਂ ਕੀਤਾ ਜਾਵੇਗਾ। ਅਸੀਂ ਸਰਕਾਰ ਨੂੰ 26 ਜਨਵਰੀ ਤੱਕ ਦਾ ਸਮਾਂ ਦੇ ਰਹੇ ਹਾਂ, ਉਸ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਜਗਜੀਤ ਡੱਲਵਾਲ ਦੀ ਸਿਹਤ ਨੂੰ ਦੇਖਦੇ ਹੋਏ ਜਲਦ ਮੀਟਿੰਗ ਹੋਣੀ ਚਾਹੀਦੀ ਹੈ ਤੇ ਇਹ ਮੀਟਿੰਗ ਦਿੱਲੀ ਦੀ ਬਜਾਏ ਚੰਡੀਗੜ੍ਹ ਵਿਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਟਰੈਕਟਰ ਮਾਰਚ ਹੋਵੇਗਾ। ਇਸ ਦੇ ਨਾਲ ਹੀ  ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਗਜੀਤ ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਆਪਣਾ ਮਰਨ ਵਰਤ ਖ਼ਤਮ ਕਰ ਦੇਣ। ਡੱਲੇਵਾਲ ਨੂੰ ਖਾਣਾ-ਪੀਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਗੱਲ ਸਰਕਾਰ ਸਾਹਮਣੇ ਰੱਖ ਸਕਣ।