Daily Suraj

ਪੰਜਾਬੀ

ਪੜ੍ਹੋ ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਅਤੇ ਰਜਿਸਟਰਾਰਾਂ ਦੀ ਹੜਤਾਲ ਨੂੰ ਲੈਕੇ ਜਾਰੀ ਕੀਤੇ ਡੀਸੀਜ਼ ਨੂੰ ਹੁਕਮ

23 Dec, 2024 05:30 AM

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਹੋਇਆਂ ਉਨ੍ਹਾਂ ਨੂੰ ਸਵੇਰੇ ਹਰ ਹਾਲਤ ਵਿੱਚ 9 ਵਜੇ ਦਫ਼ਤਰ ਵਿਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਡੀਸੀਜ਼ ਨੂੰ ਹੁਕਮ ਦਿੱਤੇ ਹਨ ਕਿ ਉਹ ਰੋਜ਼ਾਨਾਂ ਦਫ਼ਤਰਾਂ ਦੀ ਚੈਕਿੰਗ ਕਰਨ। ਦੱਸ ਦਈਏ ਕਿ ਪੰਜਾਬ ਅੰਦਰ ਸਬ ਰਜਿਸਟਰਾਰ, ਜੁਆਇੰਟ ਸਬ ਰਜਿਸਟਰਾਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਹੜਤਾਲ ‘ਤੇ ਚੱਲ ਰਹੇ ਹਨ, ਜਿਸ ਕਾਰਨ ਆਮ ਜਨਤਾ ਨੂੰ ਕਾਫ਼ੀ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾਂ ਕਰਨਾ ਪੈ ਰਿਹਾ ਹੈ। ਹੁਣ ਸਰਕਾਰ ਨੇ ਸਾਰੇ ਡੀਸੀਜ਼ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਿਸ ਵੀ ਸਬ ਰਜਿਸਟਰਾਰ, ਜੁਆਇਟ ਸਬ ਰਜਿਸਟਰਾਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ ਜਿਸ ਦਿਨ ਵਸੀਕੇ ਤਸਦੀਕ ਕਰਨ ਦੀ ਡਿਊਟੀ ਹੈ, ਉਹ ਉਸ ਦਿਨ ਸਵੇਰੇ 9 ਵਜੇ ਤੋਂ ਵਸੀਕੇ ਤਸਦੀਕ ਕਰਨ ਲਈ ਆਪਣੇ ਦਫ਼ਤਰ ਵਿੱਚ ਉਪਲੱਬਧ ਹੋਵੇ, ਜਿਸ ਸਬ ਰਜਿਸਟਰਾਰ, ਜੁਆਇਟ ਸਬ ਰਜਿਸਟਰਾਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ, ਜਿਸ ਦਿਨ ਵਸੀਕੇ ਤਸਦੀਕ ਕਰਨ ਦੀ ਡਿਉਟੀ ਹੈ, ਉਸ ਦਿਨ ਕੋਈ ਵੀ ਹੋਰ ਡਿਊਟੀ ਉਸਦੀ ਨਾ ਲਗਾਈ ਜਾਵੇ। ਇਸ ਦੇ ਨਾਲ ਹੀ ਡੀਸੀਜ਼ ਨੂੰ ਹੁਕਮ ਇਹ ਵੀ ਜਾਰੀ ਕੀਤੇ ਗਏ ਹਨ ਕਿ ਤਹਿਸੀਲਾਂ ਵਿੱਚ ਫ਼ੋਨ ਕਰਕੇ ਸਵੇਰੇ 9 ਵਜੇ ਰਜਿਸਟਰਾਰ, ਜੁਆਇਟ ਸਬ ਰਜਿਸਟਰਾਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀ ਹਾਜ਼ਰੀ ਚੈੱਕ ਕੀਤੀ ਜਾਵੇ।

Posted By: Daily Suraj Bureau

Latest News