ਅੰਤਰਰਾਸ਼ਟਰੀ ਪੋਲੈਂਡ ਸਪੀਡ ਬਾਲ ਚੋਣ ਟੈਸਟ ਤੇ ਸਿਖਲਾਈ ਕੈਂਪ ਲਾਇਆ
- ਪੰਜਾਬ
- 07 Jan,2025

ਕਪੂਰਥਲਾ : ਸਪੋਰਟਸ ਸਪੀਡ ਬਾਲ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਅੰਤਰਰਾਸ਼ਟਰੀ ਪੋਲੈਂਡ ਸਪੀਡ ਬਾਲ ਚੋਣ ਟੈਸਟ ਤੇ ਸਿਖਲਾਈ ਕੈਂਪ ਦਾਦਾ ਧਰਮਸ਼ਾਲਾ, ਕਾਂਗੜਾ, ਹਿਮਾਚਲ ਪ੍ਰਦੇਸ਼ ਦੇ ਜਨਰਲ ਸਕੱਤਰ ਵਿਸ਼ਾਲ ਸਿੰਘ ਦੀ ਅਗਵਾਈ ਹੇਠ ਲਾਇਆ ਗਿਆ। ਇਸ ਚੋਣ ਟੈਸਟ ਤੇ ਸਿਖਲਾਈ ਕੈਂਪ ’ਚ ਵੱਖ-ਵੱਖ ਰਾਜਾਂ ਦੇ ਖਿਡਾਰੀਆਂ ਨੇ ਭਾਗ ਲਿਆ ਤੇ ਜਨਰਲ ਸਕੱਤਰ ਵਿਸ਼ਾਲ ਸਿੰਘ ਨੇ ਦੱਸਿਆ ਕਿ ਇਸ ਚੋਣ ਪ੍ਰੀਖਣ ਤੇ ਸਿਖਲਾਈ ਕੈਂਪ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੇ ਪੋਲੈਂਡ ’ਚ ਹੋਣ ਵਾਲੀ ਅੰਤਰਰਾਸ਼ਟਰੀ ਸਪੀਡ ਬਾਲ ਚੈਂਪੀਅਨਸ਼ਿਪ ’ਚ ਭਾਗ ਲਿਆ। ਇਸ ਚੋਣ ਟੈਸਟ ’ਚ ਪੰਜਾਬ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ। ਯੂਥ ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ ਰਾਜੀਵ ਵਾਲੀਆ ਨੇ ਸਪੀਡ ਬਾਲ ਪੰਜਾਬ ਦੇ ਚੁਣੇ ਗਏ ਖਿਡਾਰੀਆਂ ਮਨਦੀਪ ਸਿੰਘ, ਗੁਰਵੀਰ ਸਿੰਘ, ਗੁਰਤਾਜ ਸਿੰਘ, ਲਕਸ਼ੈ, ਅਰੁਣਦੀਪ ਸਿੰਘ, ਸਾਹਿਬਦਮਨ ਸਿੰਘ, ਪਰਵਿੰਦਰ ਸਿੰਘ, ਮਨਜੀਤ ਸਿੰਘ, ਰੇਹਾਨ ਵਾਲੀਆ, ਜਸਪਿੰਦਰ ਸਿੰਘ, ਸੁਖਪਾਲ ਸਿੰਘ, ਹਰਵਿੰਦਰ ਸਿੰਘ, ਜਗਦੀਪ ਸਿੰਘ ਨੂੰ ਵਧਾਈ ਦਿੱਤੀ ਅਤੇ ਸਰਟੀਫਿਕੇਟ ਦਿੰਦੇ ਹੋਏ ਕਿਹਾ ਕਿ ਪੋਲੈਂਡ ਵਿਖੇ ਹੋਣ ਵਾਲੀ ਇੰਟਰਨੈਸ਼ਨਲ ਸਪੀਡ ਬਾਲ ਚੈਂਪੀਅਨਸ਼ਿਪ ’ਚ ਵੀ ਵਧੀਆ ਪ੍ਰਦਰਸ਼ਨ ਕਰਕੇ ਪੰਜਾਬ ਦੇਸ਼ ਦਾ ਨਾਂਅ ਰੌਸ਼ਨ ਕੀਤਾ ਜਾਵੇ।ਉਨ੍ਹਾਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੀਆਂ ਹਨ। ਖੇਡਾਂ ਵਿੱਚ ਕਰੀਅਰ ਬਣਾਉਣ ਲਈ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਨੀ ਬਹੁਤ ਜ਼ਰੂਰੀ ਹੈ। ਖੇਡਾਂ ਵਿੱਚ ਕਰੀਅਰ ਬਣਾਉਣਾ ਆਸਾਨ ਨਹੀਂ ਹੈ। ਇਸ ਲਈ ਸਮਰਪਣ ਦੀ ਭਾਵਨਾ ਹੋਣੀ ਚਾਹੀਦੀ ਹੈ। ਇਸ ਮੌਕੇ ਬਲਵਿੰਦਰ ਸਿੰਘ, ਸੁਖਦੀਪ ਸਿੰਘ ਬਾਜਵਾ, ਲਵਪ੍ਰੀਤ, ਅਵਧੇਸ਼ ਕੁਮਾਰ, ਹਰਦੀਪ ਸਿੰਘ ਆਦਿ ਹਾਜ਼ਰ ਸਨ।
Posted By:

Leave a Reply