ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ
- ਪੰਜਾਬ
- 19 Dec,2024

ਲਾਲੜੂ : ਸਰਕਾਰੀ ਹਾਈ ਸਕੂਲ ਸਰਸੀਣੀ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਲਾਇਆ ਗਿਆ। ਜਿਸ ’ਚ ਵਿਦਿਆਰਥੀਆਂ ਨੂੰ ਛੱਤਬੀੜ ਚਿੜੀਆਘਰ ਵਿਖੇ ਲਿਜਾਇਆ ਗਿਆ। ਸਕੂਲ ਮੁੱਖੀ ਕੁਲਵਿੰਦਰ ਸਿੰਘ ਵੱਲੋਂ ਇਸ ਟੂਰ ਨੂੰ ਹਰੀ ਝੰਡੀ ਦਿੰਦਿਆਂ ਦੱਸਿਆ ਗਿਆ ਕਿ ਇਸ ਤਰ੍ਹਾਂ ਦੇ ਵਿਦਿਅਕ ਟੂਰ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਜ਼ਰੂਰੀ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਦਿਅਕ ਟੂਰ ਦਾ ਉਦੇਸ਼ ਵਿਦਿਆਰਥੀਆਂ ਦੁਆਰਾ ਪ੍ਰਾਪਤ ਕੀਤੇ ਕਿਤਾਬੀ ਗਿਆਨ ਦਾ ਅਸਲ ਅਨੁਭਵ ਕਰਵਾਉਣਾ ਹੁੰਦਾ ਹੈ। ਇਸ ਟੂਰ ਦੀ ਅਗਵਾਈ ਸਕੂਲ ਅਧਿਆਪਕ ਸ਼੍ਰੀਮਤੀ ਸਿਮਰਜੀਤ ਕੌਰ ਅਤੇ ਭਗਵੰਤਪ੍ਰੀਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਵਿਖੇ ਵੱਖ-ਵੱਖ ਕਿਸਮਾਂ ਦੇ ਜਾਨਵਰਾਂ, ਪੰਛੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਅੱਠਵੀਂ ਜਮਾਤ ਦੇ ਵਿੱਦਿਆਰਥੀ ਸਮਰ ਵੱਲੋਂ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਦੱਸਿਆ ਗਿਆ ਕਿ ਇਸ ਟੂਰ ਦੌਰਾਨ ਉਨ੍ਹਾਂ ਨੇ ਜੰਗਲ ਸਫਾਰੀ ਦਾ ਆਨੰਦ ਮਾਣਿਆ, ਜਿਸ ਦੌਰਾਨ ਸ਼ੇਰ, ਚੀਤਾ, ਜੈਬਰਾ ਆਦਿ ਜਾਨਵਰ ਦੇਖਣ ਨੂੰ ਮਿਲੇ। ਵਿਦਿਆਰਥੀ ਸਿਮਰਨ ਕੌਰ ਨੇ ਦੱਸਿਆ ਕਿ ਉਸ ਦਾ ਸਭ ਤੋਂ ਵਧੀਆ ਤਜ਼ਰਬਾ ਇਲੈਕਟ੍ਰਿਕ ਫੇਰੀ ਦੀ ਸਵਾਰੀ ਕਰਦਿਆਂ ਡਾਇਨਾਸੋਰ ਪਾਰਕ ਵਿਖਾਇਆ ਗਿਆ। ਵੱਖ-ਵੱਖ ਤਰ੍ਹਾਂ ਦੇ ਕੁਦਰਤੀ ਜੀਵਾਂ ਨੂੰ ਅਸਲ ਵਿੱਚ ਦੇਖ ਕੇ ਸਮੂਹ ਵਿਦਿਆਰਥੀ ਕਾਫ਼ੀ ਖ਼ੁਸ਼ ਨਜ਼ਰ ਆਏ।
Posted By:

Leave a Reply