ਬੀਕੇਯੂ ਕ੍ਰਾਂਤੀਕਾਰੀ ਨੇ ਪੰਜਾਬ ਬੰਦ ਨੂੰ ਲੈ ਕੇ ਕੀਤੀ ਲਾਮਬੰਦੀ

ਬੀਕੇਯੂ ਕ੍ਰਾਂਤੀਕਾਰੀ ਨੇ ਪੰਜਾਬ ਬੰਦ ਨੂੰ ਲੈ ਕੇ ਕੀਤੀ ਲਾਮਬੰਦੀ

ਜ਼ੀਰਾ : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦੇਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼੍ਰੀ ਸੀ਼ਹਣੀ ਸਾਹਿਬ ਪਿੰਡ ਮਿਹਰ ਸਿੰਘ ਵਾਲਾ ਵਿਖੇ ਹੋਈ।ਇਸ ਮੌਕੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਇਲਾਕੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਮੀਟਿੰਗ ਦੌਰਾਨ ਨਵਜੋਤ ਨੀਲੇਵਾਲਾ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਡੀਆ ਇੰਚਾਰਜ਼ ਅਤੇ ਮਨਪ੍ਰੀਤ ਸਿੰਘ ਨੀਲੇਵਾਲਾ ਨੂੰ ਖਜ਼ਾਨਚੀ ਨਿਯੁਕਤ ਕੀਤਾ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਏਜੰਡਿਆਂ ਉੱਪਰ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਚੱਲ ਰਹੇ ਕਿਸਾਨੀ ਘੋਲ ਨੂੰ ਲੈ ਕੇ ਮੌਜ਼ੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਨੇ ਦੱਸਿਆ ਕਿ ਖਨੌਰੀ ਬਾਰਡਰ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 33ਵਾਂ ਦਿਨ ਹੋ ਚੁੱਕਿਆ ਹੈ, ਜਿਸ ਨੂੰ ਲੈ ਕੇ ਉਨ੍ਹਾਂ ਦੀ ਹਾਲਤ ਗੰਭੀਰ ਬਣਦੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਲਾਗੂ ਕਰਨ ਲਈ ਹਾਜ਼ਰ ਆਗੂਆਂ ਨੂੰ ਅੱਗੇ ਬਲਾਕਾਂ ਤੇ ਪਿੰਡਾਂ ਅੰਦਰ ਵੱਧ ਤੋਂ ਵੱਧ ਪ੍ਰਚਾਰ ਕਰਕੇ ਇਸ ਸੱਦੇ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਦੇ ਮਕਸਦ ਨਾਲ ਲਾਮਬੰਦੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮਿਤੀ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ 54 ਪਿੰਡ ਪਿੰਡ ਲਹਿਰਾ ਰੋਹੀ, ਰੇਲਵੇ ਫਾਟਕ ਮਖੂ, ਤਲਵੰਡੀ ਭਾਈ, ਮੁੱਦਕੀ ਆਦਿ ਵਿਖੇ ਜਾਮ ਲਗਾ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਜਾਹਰ ਕੀਤਾ ਜਾਵੇਗਾ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਬੰਦ ਨੂੰ ਪੂਰਨ ਤੌਰ ਤੇ ਸਹਿਯੋਗ ਦੇਣ। ਸੂਬਾ ਪ੍ਰਧਾਨ ਨੇ ਕਿਹਾ ਕਿ ਬੰਦ ਦੌਰਾਨ ਮੈਡੀਕਲ ਦੀਆਂ ਦੁਕਾਨਾਂ, ਵਿਦਿਆਰਥੀਆਂ, ਬਰਾਤਾਂ,ਐਮਬੂਲੈਂਸ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਖੁੱਲ ਰਹੇਗੀ। ਇਸ ਮੌਕੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਦਿੱਲੀ ਮੋਰਚੇ ਤੇ ਪਹੁੰਚ ਕੇ ਮੋਰਚੇ ਨੂੰ ਆਪਣਾ ਸਮਰਥਨ ਦੇਣ। ਇਸ ਮੌਕੇ ਪਰਮਜੀਤ ਕੌਰ ਮੁਦਕੀ ਜ਼ਿਲ੍ਹਾ ਆਗੂ, ਬਰਜਿੰਦਰ ਕੌਰ ਮੁੱਦਕੀ, ਸੁਖਵਿੰਦਰ ਸਿੰਘ ਅਲੀਪੁਰ, ਲਖਵੀਰ ਸਿੰਘ ਲਹਿਰਾ ਰੋਹੀ, ਗੁਰਭਾਗ ਸਿੰਘ ਮਰੂੜ ਪ੍ਰਚਾਰ ਸਕੱਤਰ, ਡਾ. ਛਿੰਦਰ ਸਿੰਘ, ਅਵਤਾਰ ਸਿੰਘ ਫੇਰੋਕੇ, ਬਲਾਕ ਪ੍ਰਧਾਨ ਗੁਰਲਾਭ ਸਿੰਘ, ਸੁਖਪਾਲ ਸਿੰਘ ਸੰਤੂਵਾਲਾ ਆਦਿ ਹਾਜ਼ਰ ਸਨ।