ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਦਾ ਪ੍ਰਭਾਵਸ਼ਾਲੀ ਤੇ ਤਕਨੀਕੀ ਢੰਗ ਨਾਲ ਕੀਤਾ ਜਾਵੇ ਬਿਹਤਰ ਪ੍ਰਬੰਧਨ : ਸਿਵਲ ਸਰਜਨ
- ਪੰਜਾਬ
- 27 Dec,2024

ਨਵਾਂਸ਼ਹਿਰ : ਜ਼ਿਲ੍ਹਾ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਇਸੇ ਉਦੇਸ਼ ਨਾਲ ਵੀਰਵਾਰ ਨੂੰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਵੱਖ-ਵੱਖ ਵਿਭਾਗਾਂ ਵਿਚ ਸਿਹਤ ਸੇਵਾਵਾਂ ਦੀ ਸਥਿਤੀ ਦੀ ਸਮੀਖਿਆ ਕੀਤੀ। ਇਸੇ ਦੌਰਾਨ ਉਨ੍ਹਾਂ ਓਪੀਡੀ, ਆਈਪੀਡੀ, ਜੱਚਾ ਬੱਚਾ ਵਾਰਡ ਤੇ ਐਮਰਜੈਂਸੀ ਵਾਰਡ ਸਮੇਤ ਸਮੁੱਚੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਵਿੱਚ ਸਾਫ-ਸਫਾਈ ਦੇ ਪ੍ਰਬੰਧਾਂ, ਮੈਡੀਕਲ ਰਿਕਾਰਡ ਤੇ ਸਟਾਕ ਰਜਿਸਟਰਾਂ ਨੂੰ ਵੀ ਦੇਖਿਆ। ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ-ਵਟਾਂਦਰਾ ਕਰਦੇ ਹੋਏ ਜ਼ਰੂਰੀ ਸੁਝਾਅ ਦਿੱਤੇ। ਤਾਂ ਜੋ ਕਿਸੇ ਵੀ ਮਰੀਜ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਭੀੜ ਦਾ ਪ੍ਰਭਾਵਸ਼ਾਲੀ ਢੰਗ ਤੇ ਤਕਨੀਕੀ ਰੂਪ ਨਾਲ ਬਿਹਤਰ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਜ਼ਿਲ੍ਹਾ ਵਾਸੀਆਂ ਸਮੇਤ ਆਲੇ-ਦੁਆਲੇ ਦੇ ਖੇਤਰਾਂ ਵਿੱਚੋਂ ਵੱਡੀ ਗਿਣਤੀ ਵਿਚ ਲੋਕ ਸਿਹਤ ਸਹੂਲਤਾਂ ਦਾ ਲਾਭ ਲੈਣ ਲਈ ਆਉਂਦੇ ਹਨ। ਇਸ ਲਈ ਮਰੀਜ਼ਾਂ ਦੀ ਭੀੜ ਦੇ ਪ੍ਰਬੰਧਨ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਮੇਂ-ਸਮੇਂ
Posted By:

Leave a Reply