ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋਂ ਕੀਤੇ ਜਾ ਰਹੇ ਮਨੁੱਖੀ ਸੇਵਾ ਕਾਰਜ ਪ੍ਰੇਰਣਾ ਦਾ ਸ੍ਰੋਤ-ਗਿਆਨੀ ਗਗਨਦੀਪ ਸਿੰਘ
- ਲੁਧਿਆਣਾ
- (Asia/Kolkata)
(ਕਰਨੈਲ ਸਿੰਘ ਐੱਮ.ਏ.) ਨੌਂਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ਼ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫ਼ਿਲਾਸਫ਼ੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਰਣਾ ਦਿੰਦੀ ਹੈ। ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਵੱਲੋਂ ਬਖਸ਼ੇ ਭਗਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗਿਆਨੀ ਗਗਨਦੀਪ ਸਿੰਘ ਨੇ ਅੱਜ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋਂ ਨੌਂਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ ਗੁਰੂ ਦੇ ਅਤੁੱਟ ਲੰਗਰ ਨੂੰ ਵਰਤਾਉਣ ਲਈ ਸਤਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਉਪਰੰਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸੰਸਾਰ ਭਰ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਉਜ਼ਿਕ ਕੰਪਨੀ ਅੰਮ੍ਰਿਤ ਸਾਗਰ ਦੇ ਪ੍ਰੀਵਾਰ ਵੱਲੋਂ ਆਪਣੇ ਸਹਿਯੋਗੀ ਸਾਥੀਆਂ ਦੇ ਨਿੱਘੇ ਸਹਿਯੋਗ ਨਾਲ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਦੇ ਸੰਕਲਪ ਤੇ ਪੂਰੀ ਦ੍ਰਿੜ੍ਹਤਾ ਨਾਲ ਪਹਿਰਾ ਦੇਂਦਿਆਂ ਹੋਇਆਂ ਹਰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸੰਗਤਾਂ ਲਈ ਅਤੁੱਟ ਲੰਗਰ ਲਗਾਉਣ ਦੀ ਆਰੰਭ ਕੀਤੀ ਗਈ ਸੇਵਾ ਦਾ ਕਾਰਜ ਇੱਕ ਉੱਦਮੀ ਉਪਰਾਲਾ ਹੈ । ਖਾਸ ਕਰਕੇ ਅੰਮ੍ਰਿਤ ਸਾਗਰ ਕੰਪਨੀ ਦੇ ਡਾਇਰੈਕਟਰ ਸ੍ਰ: ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਂਬਰਾਂ ਵੱਲੋਂ ਪੂਰੀ ਸੇਵਾ ਭਾਵਨਾ ਦੇ ਨਾਲ ਸਮਾਜ ਦੀ ਬੇਹਤਰੀ ਲਈ ਕੀਤੇ ਜਾ ਰਹੇ ਮਨੁੱਖੀ ਸੇਵਾ ਕਾਰਜ ਸਾਡੇ ਲਈ ਪ੍ਰੇਰਣਾ ਦਾ ਸ੍ਰੋਤ ਹਨ। ਇਸ ਦੌਰਾਨ ਅੰਮ੍ਰਿਤ ਸਾਗਰ ਕੰਪਨੀ ਦੇ ਡਾਇਰੈਕਟਰ ਸ੍ਰ: ਬਲਬੀਰ ਸਿੰਘ ਭਾਟੀਆ ਨੇ ਦੱਸਿਆ ਕਿ "ਸੇਵਕ ਕਉ ਸੇਵਾ ਬਨਿ ਆਈ।।" ਦੇ ਸਿਧਾਂਤ ਤੇ ਚੱਲਦਿਆਂ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋਂ ਹਰ ਮਹੀਨੇ ਗੁਰੂ ਦਾ ਅਤੁੱਟ ਲੰਗਰ ਲਗਾਇਆ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਮੁੱਚੇ ਸੇਵਾ ਕਾਰਜ ਵਿੱਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸ਼ੀਅਤਾਂ ਤੇ ਸੰਗਤਾਂ ਆਪਣਾ ਨਿੱਘਾ ਸਹਿਯੋਗ ਪਾ ਕੇ ਲੰਗਰ ਵਰਤਾਉਣ ਦੀ ਸੇਵਾ ਕਰਦੀਆਂ ਹਨ। ਇਸ ਤੋਂ ਪਹਿਲਾਂ ਗੁਰੂ ਦਾ ਅਤੁੱਟ ਲੰਗਰ ਸੰਗਤਾਂ ਨੂੰ ਵਰਤਾਉਣ ਲਈ ਕੀਤੀ ਗਈ ਅਰਦਾਸ ਮੌਕੇ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ, ਇੰਦਰਬੀਰ ਸਿੰਘ ਬੱਤਰਾ, ਰਣਜੀਤ ਸਿੰਘ ਰਿੰਕੂ, ਬਲਬੀਰ ਸਿੰਘ ਮੁਜਫ਼ਰਪੁਰ, ਦਾਨ ਸਿੰਘ, ਸ਼ਰਨਜੀਤ ਸਿੰਘ, ਜਸਮੀਨ ਕੌਰ, ਦਲਜੀਤ ਕੌਰ, ਡੋਲੀ ਕੌਰ ਮੁਜ਼ਫਰਪੁਰ, ਜਗਤਾਰ ਸਿੰਘ, ਰਤਨ ਜੋਤ ਸਿੰਘ, ਨਿਵਾਜ਼ ਸਿੰਘ ਭਾਟੀਆ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Leave a Reply