ਕਰਹਾਲੀ ਸਾਹਿਬ ਕਾਲਜ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਕਰਹਾਲੀ ਸਾਹਿਬ ਕਾਲਜ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

 ਬਲਬੇੜ੍ਹਾ : ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ ਕਾਲਜ ਕਰਹਾਲੀ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਭੋਗ ਉਪਰੰਤ ਮਿਊਜਕ ਵਿਭਾਗ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।

ਇਸ ਸਮਾਗਮ ਵਿੱਚ ਇਲਾਕੇ ਦੇ ਪੰਚਾਂ ਸਰਪੰਚਾਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸੁਖਮਿੰਦਰ ਸਿੰਘ ਸਕੱਤਰ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਮਨਜੀਤ ਕੌਰ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਾਲਜ ਦੀਆਂ ਪ੍ਰਾਪਤੀਆਂ ਅਤੇ ਇਤਿਹਾਸ ਸਬੰਧੀ ਜਾਣੂ ਕਰਵਾਇਆ।

ਇਸ ਦੌਰਾਨ ਸਕੱਤਰ ਸੁਖਮਿੰਦਰ ਸਿੰਘ ਨੇ ਭਾਰਤੀ ਸਿੱਖਿਆ ਪ੍ਰਣਾਲੀ ਦੀ ਰਿਸ਼ੀ ਸ਼ਿਸ਼ ਪਰੰਪਰਾ ਦੇ ਹਵਾਲੇ ਨਾਲ ਅਧਿਆਪਕ ਅਤੇ ਵਿਦਿਆਰਥੀ ਦੇ ਰਿਸ਼ਤੇ ਨੂੰ ਵਡਿਆਇਆ। ਉਨ੍ਹਾਂ ਨੇ ਵਿੱਦਿਆ ਦੇ ਖੇਤਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੋਗਦਾਨ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਐੱਸਜੀਪੀਸੀ ਨੇ ਸਕੂਲਾਂ ਅਤੇ ਕਾਲਜਾਂ ਦੇ ਨਾਲ-ਨਾਲ ਆਈ. ਏਐੱਸ ਅਤੇ ਪੀਸੀਐੱਸ ਦੇ ਵੱਕਾਰੀ ਇਮਤਿਹਾਨਾਂ ਦੀ ਮੁਫਤ ਕੋਚਿੰਗ ਮੁਫਤ ਰਿਹਾਇਸ਼ ਅਤੇ ਮੁਫਤ ਖਾਣੇ ਦਾ ਪ੍ਰਬੰਧ ਕੀਤਾ ਹੈ। ਇਨ੍ਹਾਂ ਕੋਚਿੰਗ ਸੈਂਟਰਾਂ ਵਿੱਚ ਗੁਰਸਿੱਖ ਬੱਚਿਆਂ ਨੂੰ ਪਹਿਲ ਦੇ ਆਧਾਰ ’ਤੇ ਦਾਖਲਾ ਦਿੱਤਾ ਜਾਂਦਾ ਹੈ।

ਸਮਾਗਮ ਦੇ ਅਖੀਰ ਵਿਚ ਕਾਲਜ ਵੱਲੋਂ ਆਏ ਹੋਏ ਪਤਵੰਤਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ’ਚ ਰਣਜੀਤ ਸਿੰਘ ਸਾਬਕਾ ਸਰਪੰਚ ਕਰਹਾਲੀ, ਗੁਰਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਗਡ਼੍ਹੀ ਸਾਹਿਬ, ਪ੍ਰੋ. ਦਰਸ਼ਨ ਸਿੰਘ, ਜਗਜੀਤ ਸਿੰਘ ਨਨਾਨਾਸੂੰ, ਜਗਦੀਸ਼ ਸਿੰਘ ਖੇਡ਼ਕੀ, ਸਤਨਾਮ ਸਿੰਘ ਪੂਨੀਆਂ, ਗੁਰਵਿੰਦਰ ਸਿੰਘ ਪੂਨੀਆਂ, ਹੈਪੀ ਆਡ਼੍ਹਤੀ ਪਹਾਡ਼ੀਪੁਰ, ਹਰਜੀਤ ਸਿੰਘ ਨੰਬਰਦਾਰ ਬਲਬੇਡ਼ਾ, ਬਾਬਾ ਲਖਵਿੰਦਰ ਸਿੰਘ ਬਲਬੇਡ਼ਾ ਵਾਲੇ, ਮਹਿਕ ਰਣਜੀਤ ਸਿੰਘ ਨੈਣਾ, ਨਵਜੋਤ ਸਿੰਘ ਜੋਤੀ, ਰਾਜਵਿੰਦਰ ਸਿੰਘ ਗੋਗਾ ਸਰਪੰਚ ਅਲੀਪੁਰ ਜੱਟਾਂ, ਪ੍ਰਿੰਸੀਪਲ ਦਮਨਜੀਤ ਕੌਰ ਪੰਜੌਲਾ, ਹਰਜੀਤ ਸਿੰਘ ਨੰਬਰਦਾਰ, ਅਵਤਾਰ ਸਿੰਘ ਨਨਾਨਸੂੰ, ਲਾਲੀ ਸਰਪੰਚ ਨੌਗਾਵਾਂ ਤੇ ਕੁਲਦੀਪ ਸਿੰਘ ਸਰਪੰਚ ਚੌਗਾਵਾਂ, ਭਾਈ ਸਤਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਕਰਹਾਲੀ ਸਾਹਿਬ ਤੇ ਬਾਬਾ ਰਾ