‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਾਕੀ ਦਾ ਮੈਚ ਕਰਵਾਇਆ
- ਖੇਡਾਂ
- 11 Mar,2025

ਫਿਰੋਜ਼ਪੁਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਅਤੇ ਖੇਡ ਵਿਭਾਗ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਾਕੀ ਦਾ ਮੈਚ ਕਰਵਾਇਆ ਗਿਆ। ਜਿਸ ਵਿਚ ਹਾਕੀ ਖਿਡਾਰੀਆਂ ਤੋਂ ਇਲਾਵਾ ਤੈਰਾਕੀ, ਹੈਂਡਬਾਲ ਕਬੱਡੀ, ਐਥਲੈਟਿਕਸ ਆਦਿ ਗੇਮਾਂ ਦੇ ਖਿਡਾਰੀ ਵੀ ਹਾਜ਼ਰ ਸਨ। ਇਸ ਮੌਕੇ ਦਿਵਿਆ ਪੀ (ਆਈਏਐੱਸ) ਉਪ ਮੰਡਲ ਮੈਜਿਸਟ੍ਰੇਟ, ਫਿਰੋਜ਼ਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਐੱਸਡੀਐੱਮ ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਵੱਧ ਤੋਂ ਵੱਧ ਖੇਡਾਂ ਵੱਲ ਜਾਣ ਅਤੇ ਚੰਗੀ ਡਾਇਟ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਖਿਡਾਰੀਆਂ ਨੂੰ ਹੋਰਨਾਂ ਬੱਚਿਆਂ ਨੂੰ ਵੀ ਖੇਡਾਂ ਵਿੱਚ ਹਿੱਸਾ ਲੈਣ ਅਤੇ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਕਿਹਾ ਤਾਂ ਜੋ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਮੌਕੇ ਰੁਪਿੰਦਰ ਸਿੰਘ ਬਰਾੜ ਜ਼ਿਲ੍ਹਾ ਖੇਡ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਡਾ. ਸਤਿੰਦਰ ਸਿੰਘ ਅਤੇ ਖੇਡ ਵਿਭਾਗ ਦਾ ਸਮੂਹ ਸਟਾਫ, ਕੋਚ ਆਦਿ ਹਾਜ਼ਰ ਸਨ।
Posted By:

Leave a Reply