ਰੋਡਵੇਜ਼ ਤੇ ਪਨਬੱਸ ਕੰਟਰੈਕਟ ਕਾਮਿਆਂ ਦੀ ਹੜਤਾਲ ਜਾਰੀ, ਲੋਕਾਂ ਦੀ ਵਧੀ ਖੁਆਰੀ
- ਪੰਜਾਬ
- 13 Sep,2021

ਮਾਨਸਾ, 13 ਸਤੰਬਰਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬੇ ਭਰ ਵਿਚ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਮਾਨਸਾ ਵਿੱਚ ਵੀ ਲਗਾਤਾਰ ਅੱਠਵੇਂ ਦਿਨ ਜਾਰੀ ਹੈ। ਇਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੜਤਾਲੀ ਕਾਮਿਆਂ ਨੇ ਅੱਜ ਸ਼ਹਿਰ ਵਿਚ ਪੰਜਾਬ ਸਰਕਾਰ ਵਿਰੁੱਧ ਢੋਲ ਵਜਾ ਕੇ ਰੋਸ ਮਾਰਚ ਕੱਢਿਆ। ਯੂਨੀਅਨ ਆਗੂਆਂ ਨੇ ਮੰਗਾਂ ਦੀ ਪੂਰਤੀ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈੇ।
Posted By:

Leave a Reply