ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿਆਲਗੜ੍ਹ ‘ਚ ਦੋ ਧਰਮਸ਼ਾਲਾਵਾਂ ਦਾ ਕੀਤਾ ਉਦਘਾਟਨ
ਪੰਜਾਬ ਸਰਕਾਰ ਹਰ ਧਰਮ ਅਤੇ ਵਰਗ ਲਈ ਬਰਾਬਰੀ ਦੇ ਅਧਾਰ ’ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਅਮਨ ਅਰੋੜਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਦਿਆਲਗੜ੍ਹ ਵਿਖੇ 14.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਗੁਰੂ ਰਵਿਦਾਸ ਧਰਮਸ਼ਾਲਾ ਅਤੇ 7 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੁਸਲਿਮ ਧਰਮਸ਼ਾਲਾ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਥਾਨ ਪਿੰਡ ਦੇ ਸਮਾਜਿਕ, ਧਾਰਮਿਕ ਅਤੇ ਪਰਿਵਾਰਿਕ ਸਮਾਗਮਾਂ ਨੂੰ ਕਰਵਾਉਣ ਲਈ ਸਾਂਝੇ ਸਥਾਨ ਵਜੋਂ ਵਰਤੇ ਜਾ ਸਕਣਗੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਧਰਮ, ਵਰਗ ਅਤੇ ਸਮੁਦਾਇ ਦੇ ਲੋਕਾਂ ਲਈ ਬਰਾਬਰੀ ਦੇ ਅਧਾਰ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸੂਬੇ ਵਿੱਚ ਆਪਸੀ ਭਾਈਚਾਰੇ, ਸਹਿਯੋਗ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਧਰਮਸ਼ਾਲਾਵਾਂ ਵਰਗੇ ਵਿਕਾਸ ਕਾਰਜ ਲੋਕਾਂ ਨੂੰ ਨਾ ਸਿਰਫ਼ ਸਹੂਲਤਾਂ ਪ੍ਰਦਾਨ ਕਰਦੇ ਹਨ, ਸਗੋਂ ਸਮਾਜਿਕ ਤਾਲਮੇਲ ਅਤੇ ਸਾਂਝੀ ਵਿਰਾਸਤ ਨੂੰ ਵੀ ਪ੍ਰੋਤਸਾਹਿਤ ਕਰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਵਿਕਾਸ ਦੇ ਪ੍ਰੋਜੈਕਟ ਲਾਗੂ ਕਰਕੇ ਪਿੰਡਾਂ ਅਤੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਪਿੰਡ ਦੇ ਪੰਚਾਇਤੀ ਨੁਮਾਇੰਦੇ, ਧਾਰਮਿਕ ਅਗੂ, ਸਥਾਨਕ ਨਿਵਾਸੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਇਹ ਵਿਕਾਸ ਕਾਰਜ ਪਿੰਡ ਦੀ ਲੰਬੇ ਸਮੇਂ ਤੋਂ ਚੱਲ ਰਹੀ ਲੋੜ ਨੂੰ ਪੂਰਾ ਕਰਨਗੇ ਅਤੇ ਪਿੰਡ ਵਿੱਚ ਹੋਣ ਵਾਲੇ ਸਮਾਗਮਾਂ ਨੂੰ ਕਰਵਾਉਣ ਵਿੱਚ ਸਹਾਈ ਹੋਣਗੇ।
Posted By: Daily Suraj Bureau