Daily Suraj

ਪੰਜਾਬੀ

ਪੰਜਾਬ ਵਿੱਚ ਫਿਰ ਮੀਂਹ ਦੀ ਵਾਪਸੀ, ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ

25 Jul, 2026 07:35 AM

ਪੰਜਾਬ ਵਿੱਚ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੋ ਗਿਆ ਹੈ। ਸ਼ਨੀਵਾਰ ਸਵੇਰੇ ਤੋਂ ਹੀ ਪਠਾਨਕੋਟ ਅਤੇ ਜਲੰਧਰ ਵਿੱਚ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ, 26 ਜੁਲਾਈ ਨੂੰ ਮੀਂਹ ਦੀ ਗਤੀਵਿਧੀ ਵਿੱਚ ਕੁਝ ਕਮੀ ਆ ਸਕਦੀ ਹੈ। ਹਾਲਾਂਕਿ, 27 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ 28 ਅਤੇ 29 ਜੁਲਾਈ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਨੂੰ ਦੇਖਦੇ ਹੋਏ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 30 ਜੁਲਾਈ ਨੂੰ ਵੀ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ 27 ਤੋਂ 29 ਜੁਲਾਈ ਦੇ ਦਰਮਿਆਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਹੈ। ਇਸ ਮੌਸਮੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਇਸ ਸਮੇਂ ਪੰਜਾਬ ਅਤੇ ਚੰਡੀਗੜ੍ਹ ਉੱਪਰ ਮਾਨਸੂਨ ਟ੍ਰੈਫ਼ ਸਰਗਰਮ ਹੈ, ਜਦਕਿ ਇੱਕ ਪੱਛਮੀ ਗੜਬੜੀ ਜੰਮੂ ਖੇਤਰ ਦੇ ਨੇੜੇ ਪਹੁੰਚ ਰਹੀ ਹੈ। ਇਨ੍ਹਾਂ ਦੋਵਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਅਗਲੇ 2 ਤੋਂ 3 ਦਿਨਾਂ ਤੱਕ ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹਿਣ ਦੀ ਸੰਭਾਵਨਾ ਨਹੀਂ ਹੈ। ਇਸ ਦੌਰਾਨ ਕਦੇ-ਕਦੇ ਬੱਦਲ ਛਾਏ ਰਹਿਣਗੇ ਅਤੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Posted By: Daily Suraj Bureau

Latest News