ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਪਰਿਵਾਰ ’ਚ ਮਾਤਮ

ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਪਰਿਵਾਰ ’ਚ ਮਾਤਮ

ਮੁੱਖ ਮੰਤਰੀ ਮਾਨ ਨੇ ਪਰਿਵਾਰ ਨਾਲ ਜਤਾਈ ਹਮਦਰਦੀ ਚੰਡੀਗੜ੍ਹ, ਪੰਜਾਬ (Punjab) ਦੀ ਰਾਜਨੀਤੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਬੰਗਾ ਹਲਕੇ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਪਿਤਾ ਚੌਧਰੀ ਰਾਮ ਕ੍ਰਿਸ਼ਨ ਦਾ ਦੇਹਾਂਤ ਹੋ ਗਿਆ ਹੈ। ਚੌਧਰੀ ਰਾਮ ਕਿਸ਼ਨ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਮਿਤੀ 21-01-2026 ਦਿਨ ਬੁੱਧਵਾਰ ਨੂੰ ਦੁਪਿਹਰ 12-00 ਵਜੇ ਸੱਚ-ਘਰ ਬੰਗਾ ਰੋਡ ਨਵਾਂਸ਼ਹਿਰ ਵਿਖੇ ਕੀਤਾ ਜਾਵੇਗਾ। ਇਸ ਦੁਖਦਾਈ ਘੜੀ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਿਕ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਡਾ. ਸੁਖਵਿੰਦਰ ਸੁੱਖੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ ਉਨ੍ਹਾਂ ਕੀਤਾ ਕਿ “ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਪਿਤਾ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ਼ ਦਿਲੋਂ ਹਮਦਰਦੀ। ਪਰਮਾਤਮਾ ਦੇ ਚਰਨਾਂ ‘ਚ ਅਰਦਾਸ, ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।”