Daily Suraj

ਪੰਜਾਬੀ

ਗੁਜਰਾਤ ਵਿੱਚ AAP ਦੀ ਸਰਗਰਮੀ ਵਧੇਗੀ, ਕੇਜਰੀਵਾਲ-ਮਾਨ ਕਰਨਗੇ ਦੌਰਾ

20 Feb, 2026 03:27 PM

ਆਮ ਆਦਮੀ ਪਾਰਟੀ ਦੇ ਕੌਮੀਂ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੋ ਦਿਨਾਂ ਦੌਰੇ ਲਈ 21 ਫਰਵਰੀ ਤੋਂ ਗੁਜਰਾਤ ਜਾਣਗੇ। ਇਸ ਦੌਰਾਨ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਪਾਰਟੀ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ ਜਾਵੇਗਾ। ਇਸ ਤੋਂ ਇਲਾਵਾ ਅਹਿਮਦਾਬਾਦ ਵਿਖੇ ਭਾਰਤ ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਭਾਰਤ ਅਮਰੀਕਾ ਵਿਚਕਾਰ ਹੋਣ ਵਾਲੇ ਵਪਾਰਕ ਸਮਝੌਤੇ ਨੂੰ ਕਿਸਾਨਾਂ ਲਈ ਖ਼ਤਰਨਾਕ ਦੱਸਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਭਾਰਤ ਅਮਰੀਕਾ ਵਿਚਕਾਰ ਵਪਾਰਕ ਸਮਝੌਤਾ ਹੋਣ ਨਾਲ ਪੰਜਾਬ ਦੀ ਕਿਸਾਨੀ ਤਬਾਹ ਹੋ ਜਾਵੇਗੀ ਅਤੇ ਦੇਸ਼ ਵਿੱਚ ਨਿੱਜੀਕਰਨ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਇਸ ਦੌਰੇ ਰਾਹੀਂ ਗੁਜਰਾਤ ਦੀ ਧਰਤੀ ਤੋਂ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਗੇ।

Posted By: Daily Suraj Bureau

Latest News