ਸਲਾਇਟ ਡਾਇਰੈਕਟਰ ਪ੍ਰੋ. ਮਨੀਕਾਂਤ ਪਾਸਵਾਨ ਵੱਲੋਂ

ਸਲਾਇਟ ਡਾਇਰੈਕਟਰ ਪ੍ਰੋ. ਮਨੀਕਾਂਤ ਪਾਸਵਾਨ ਵੱਲੋਂ

ਵੱਲੋਂ ਸਮਾਜ ਸੇਵੀ ਭਾਨ ਸਿੰਘ ਜੱਸੀ ਦਾ ਸਨਮਾਨ (ਜਗਸੀਰ ਸਿੰਘ) -ਭਾਰਤ ਸਰਕਾਰ ਦੀ ਪ੍ਰਮੁੱਖ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਸਲਾਇਟ) ਵਿਖੇ ਸੰਸਥਾ ਦੇ ਡਾਇਰੈਕਟਰ ਪ੍ਰੋ. ਮਨੀਕਾਂਤ ਪਾਸਵਾਨ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਮਧੁਰਮ ਨਵਰੰਗ ਪ੍ਰੀ-ਈਵੈਂਟ ਤਹਿਤ ਇੱਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦੇ ਰੰਗ ਬਿਖੇਰਦੇ ਹੋਏ ਮਹਿਮਾਨਾਂ, ਜੱਜਾਂ ਅਤੇ ਦਰਸ਼ਕਾਂ ਨੂੰ ਮੋਹ ਲਿਆ। ਉਨ੍ਹਾਂ ਦੀਆਂ ਪੇਸ਼ਕਾਰੀਆਂ ਨੂੰ ਖੂਬ ਸਰਾਹਿਆ ਗਿਆ। ਇਸ ਮੌਕੇ ਡਾਇਰੈਕਟਰ ਪ੍ਰੋ. ਮਨੀਕਾਂਤ ਪਾਸਵਾਨ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਉਹ ਅਕਾਦਮਿਕ ਸਫਲਤਾ ਦੇ ਨਾਲ-ਨਾਲ ਸੱਭਿਆਚਾਰਕ ਮੁੱਲਾਂ ਨੂੰ ਵੀ ਅਪਣਾਉਣ ਅਤੇ ਸਲਾਇਟ ਦਾ ਨਾਮ ਵਿਸ਼ਵ ਪੱਧਰ 'ਤੇ ਰੌਸ਼ਨ ਕਰਨ। ਸਮਾਗਮ ਦੌਰਾਨ ਲਗਭਗ 25 ਸਾਲਾਂ ਤੋਂ ਝੁੱਗੀ-ਝੋਂਪੜੀਆਂ ਅਤੇ ਸਲਮ ਇਲਾਕਿਆਂ ਵਿੱਚ ਰਹਿਣ ਵਾਲੇ ਗਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਵਾਲੇ ਪ੍ਰਸਿੱਧ ਸਮਾਜ ਸੇਵੀ ਭਾਨ ਸਿੰਘ ਜੱਸੀ ਨੂੰ ਸ਼ਾਨਦਾਰ ਫੁਲਕਾਰੀ ਦੇ ਨਾਲ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਉਪਰੰਤ ਭਾਨ ਸਿੰਘ ਜੱਸੀ ਨੇ ਵਿਸ਼ੇਸ਼ ਮਹਿਮਾਨ ਵਜੋਂ ਆਪਣੇ ਸੰਬੋਧਨ ਵਿੱਚ ਡਾਇਰੈਕਟਰ ਪ੍ਰੋ. ਮਨੀਕਾਂਤ ਪਾਸਵਾਨ, ਡੀਨ ਸਟੂਡੈਂਟ ਵੈਲਫੇਅਰ ਪ੍ਰੋ. ਵੀ. ਕੇ. ਕੁਕਰੇਜਾ, ਮਧੁਰਮ ’26 ਦੇ ਚੇਅਰਮੈਨ ਪ੍ਰੋ. ਇੰਦਰਾਜ ਸਿੰਘ, ਵਾਈਸ ਚੇਅਰਮੈਨ ਡਾ. ਮੁਹੰਮਦ ਮਜੀਦ ਅਤੇ ਇੰਜੀ. ਅਨਸ਼ੂਕਾ ਬਾਂਸਲ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਹੋਰ ਵਧੇਰੇ ਸਮਰਪਣ ਨਾਲ ਗਰੀਬ ਅਤੇ ਲੋੜਵੰਦ ਬੱਚਿਆਂ ਦੀ ਸੇਵਾ ਕਰਦੇ ਰਹਿਣਗੇ।