ਚੌਕ ਮਹਿਤਾ ਵਿਖੇ ਕਿਸਾਨਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਚੌਕ ਮਹਿਤਾ ਵਿਖੇ ਕਿਸਾਨਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

 ਚੌਕ ਮਹਿਤਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਜ਼ੋਨ ਮਹਿਤਾ ਦੇ ਪ੍ਰਧਾਨ ਸਵਰਨ ਸਿੰਘ ਉਦੋਨੰਗਲ ਤੇ ਸਕੱਤਰ ਸ਼ਿਵਚਰਨ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਸਬਾ ਚੌਕ ਮਹਿਤਾ ਵਿਖੇ ਬਟਾਲਾ ਤੋਂ ਬਿਆਸ ਅਤੇ ਅੰਮ੍ਰਿਤਸਰ ਤੋਂ ਸ੍ਰੀ ਹਰਗੋਬਿੰਦਪੁਰ ਰੋਡ ਜਾਮ ਕਰਕੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।

 ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਨੇ ਆਖਿਆ ਕਿ ਐਸਕੇਐਮ ਰਾਜਨੀਤਿਕ ਨੇ ਚੰਡੀਗੜ੍ਹ ਦੇ ਸੈਕਟਰ 17 ’ਚ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਕ ਦਿਨ ਪਹਿਲਾਂ ਕਿਸਾਨ ਆਗੂਆਂ ਨੂੰ ਥਾਣਿਆਂ, ਜੇਲ੍ਹਾਂ ’ਚ ਸੁੱਟ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕਰੇ, ਅਤੇ ਕਿਸਾਨਾਂ ਦੀਆਂ ਜਿਹੜੀਆਂ ਮੰਗਾਂ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ’ਚ ਆਉਂਦੀਆਂ ਹਨ, ਨੂੰ ਤੁਰੰਤ ਲਾਗੂ ਕਰੇ। 

ਇਸ ਮੌਕੇ ਮੁਖਤਿਆਰ ਸਿੰਘ ਅਰਜਨਮਾਂਗਾ, ਹਰਮੀਤ ਸਿੰਘ ਖੱਬੇਰਾਜਪੂਤਾਂ, ਗੁਰਮੁਖ ਸਿੰਘ ਮਹਿਸਮਪੁਰ ਤੇ ਗੁਰਭੇਜ ਸਿੰਘ ਸੂਰੋਪੱਡਾ ਤੋਂ ਇਲਾਵਾ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।