Daily Suraj

ਪੰਜਾਬੀ

ਤਲਵਾੜਾ ਦੇ PNB ਬੈਂਕ ਵਿੱਚ ਗੋਲੀ ਚੱਲਣ ਨਾਲ ਸੁਰੱਖਿਆ ਗਾਰਡ ਗੰਭੀਰ ਜ਼ਖਮੀ

23 Mar, 2026 04:32 PM

ਤਲਵਾੜਾ ਦੇ ਬੀ.ਬੀ.ਐਮ.ਬੀ. ਕਲੌਨੀ ਸੈਕਟਰ-2 ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਉੱਥੇ ਤਾਇਨਾਤ ਸੁਰੱਖਿਆ ਗਾਰਡ ਦੀ ਦੋ-ਨਾਲੀ ਬੰਦੂਕ ਵਿੱਚੋਂ ਅਚਾਨਕ ਗੋਲੀ ਚੱਲ ਗਈ। ਇਸ ਘਟਨਾ ਵਿੱਚ ਸੁਰੱਖਿਆ ਗਾਰਡ ਗੁਰਮੇਲ ਸਿੰਘ (48), ਪੁੱਤਰ ਮੋਹਿੰਦਰ ਸਿੰਘ, ਵਾਸੀ ਦਸੂਹਾ, ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਗੋਲੀ ਚੱਲਣ ਨਾਲ ਬੈਂਕ ਅੰਦਰ ਮੌਜੂਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਤੋਂ ਤੁਰੰਤ ਬਾਅਦ ਜ਼ਖਮੀ ਗਾਰਡ ਨੂੰ ਸਥਾਨਕ ਬੀ.ਬੀ.ਐਮ.ਬੀ. ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦਿੱਤੀ ਗਈ। ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸਨੂੰ ਵਧੀਆ ਇਲਾਜ ਲਈ ਜਲੰਧਰ ਦੇ ਇੱਕ ਉੱਚ ਸਹੂਲਤਾਂ ਵਾਲੇ ਹਸਪਤਾਲ ਲਈ ਰੈਫਰ ਕਰ ਦਿੱਤਾ। ਸੂਚਨਾ ਮਿਲਦੇ ਹੀ ਤਲਵਾੜਾ ਪੁਲੀਸ ਮੌਕੇ ‘ਤੇ ਪਹੁੰਚ ਗਈ ਅਤੇ ਸੁਰੱਖਿਆ ਗਾਰਡ ਦੀ ਬੰਦੂਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਲਵਿੰਦਰ ਜੋੜਾ ਨੇ ਦੱਸਿਆ ਕਿ ਪੁਲੀਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਗੋਲੀ ਚੱਲਣ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬੈਂਕ ਦੇ ਬਾਹਰ ਪੁਲੀਸ ਤੈਨਾਤ ਕਰ ਦਿੱਤੀ ਗਈ ਹੈ ਅਤੇ ਘਟਨਾ ਨਾਲ ਸੰਬੰਧਿਤ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗੋਲੀ ਬੰਦੂਕ ਸਾਫ਼ ਕਰਦੇ ਸਮੇਂ ਚੱਲੀ ਜਾਂ ਇਸ ਦੇ ਪਿੱਛੇ ਹੋਰ ਕੋਈ ਕਾਰਨ ਹੈ।

Posted By: Daily Suraj Bureau

Latest News