ਪੰਕਜ ਚੌਧਰੀ ਬਣੇ ਯੂਪੀ ਭਾਜਪਾ ਦੇ ਨਵੇਂ ਪ੍ਰਧਾਨ, ਪਾਰਟੀ ‘ਚ ਵੱਡਾ ਸਿਆਸੀ ਫੈਸਲਾ
ਯੂਪੀ ਭਾਜਪਾ ਨੂੰ ਨਵਾਂ ਸੂਬਾ ਪ੍ਰਧਾਨ (UP BJP President) ਮਿਲ ਗਿਆ ਗਿਆ। ਯੂਪੀ ਭਾਜਪਾ ਪ੍ਰਧਾਨ ਦਾ ਅੱਜ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਪੰਕਜ ਚੌਧਰੀ ਨੂੰ ਉੱਤਰ ਪ੍ਰਦੇਸ਼ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਐਤਵਾਰ ਨੂੰ ਚੌਧਰੀ ਦੇ ਨਾਮ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਪੰਕਜ ਚੌਧਰੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਦੇ ਅਹੁਦੇ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੇ ਸਨ। ਉਨ੍ਹਾਂ ਦੇ ਪ੍ਰਸਤਾਵਕਾਂ ‘ਚ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਦੋਵੇਂ ਉਪ ਮੁੱਖ ਮੰਤਰੀ ਸ਼ਾਮਲ ਸਨ। ਸ਼ਨੀਵਾਰ ਨੂੰ ਇੱਕੋ-ਇੱਕ ਨਾਮਜ਼ਦਗੀ ਦੇ ਤੌਰ ‘ਤੇ, ਉਨ੍ਹਾਂ ਦੇ ਨਾਮ ਨੂੰ ਨਵੇਂ ਸੂਬਾ ਪ੍ਰਧਾਨ ਵਜੋਂ ਦੇਖਿਆ ਜਾ ਰਿਹਾ ਸੀ। ਪੰਕਜ ਚੌਧਰੀ ਦੇ ਖਿਲਾਫ ਕਿਸੇ ਹੋਰ ਉਮੀਦਵਾਰ ਨੇ ਆਪਣਾ ਨਾਮਜ਼ਦਗੀ ਪੱਤਰ ਨਹੀਂ ਭਰਿਆ ਸੀ ਅਤੇ ਨਤੀਜੇ ਵਜੋਂ, ਉਹ ਬਿਨਾਂ ਮੁਕਾਬਲਾ ਚੁਣੇ ਗਏ ਹਨ।ਅੱਜ ਲਖਨਊ ਦੇ ਰਾਮ ਮਨੋਹਰ ਲੋਹੀਆ ਯੂਨੀਵਰਸਿਟੀ ਕੈਂਪਸ ਦੇ ਆਡੀਟੋਰੀਅਮ ਵਿੱਚ ਪੰਕਜ ਚੌਧਰੀ ਦੇ ਨਾਮ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕੇਂਦਰੀ ਚੋਣ ਨਿਗਰਾਨ, ਕੇਂਦਰੀ ਮੰਤਰੀ ਪਿਊਸ਼ ਗੋਇਲ, ਰਾਜ ਚੋਣ ਅਧਿਕਾਰੀ, ਸਾਬਕਾ ਕੇਂਦਰੀ ਮੰਤਰੀ ਡਾ. ਮਹਿੰਦਰ ਨਾਥ ਪਾਂਡੇ ਵੀ ਮੌਜੂਦ ਰਹੇ। ਪੰਕਜ ਚੌਧਰੀ ਜੋ ਕੇਂਦਰ ਵਿੱਚ ਮੰਤਰੀ ਰਹਿ ਚੁੱਕੇ ਹਨ ਅਤੇ ਹੁਣ ਯੂਪੀ ਭਾਜਪਾ ਦੇ ਪ੍ਰਧਾਨ ਹਨ, ਸੂਬੇ ਵਿੱਚ ਇੱਕ ਪ੍ਰਮੁੱਖ ਸ਼ਖਸੀਅਤ ਵਜੋਂ ਜਾਣੇ ਜਾਂਦੇ ਹਨ।
Posted By: Daily Suraj Bureau