ਪ੍ਰਧਾਨ ਮੰਤਰੀ ਮੋਦੀ ਵੱਲੋਂ ਮਹਾਨ ਯੋਧਿਆਂ ਨੂੰ ਸੱਚੀ ਸ਼ਰਧਾਂਜਲੀ : ਸੰਜੀਵ ਮਨਹਾਸ

ਪ੍ਰਧਾਨ ਮੰਤਰੀ ਮੋਦੀ ਵੱਲੋਂ ਮਹਾਨ ਯੋਧਿਆਂ ਨੂੰ ਸੱਚੀ ਸ਼ਰਧਾਂਜਲੀ : ਸੰਜੀਵ ਮਨਹਾਸ

ਗੜ੍ਹਦੀਵਾਲਾ : ਪਿੰਡ ਪੱਸੀ ਬੇਟ ਦੇ ਗੁਰਦੁਆਰਾ ਸਾਹਿਬ ਵਿਖੇ ਧਰਮ ਦੀ ਖਾਤਿਰ ਮਹਾਨ ਕੁਰਬਾਨੀ ਦੇਣ ਵਾਲੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜ਼ਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਅਰਦਾਸ ਕਰਵਾਈ ਗਈ, ਜਿਸ ਵਿੱਚ ਭਾਜਪਾ ਆਗੂ ਸੰਜੀਵ ਮਨਹਾਸ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮਨਹਾਸ ਨੇ ਕਿਹਾ ਕਿ ਅੱਜ ਛੋਟੇ ਸਾਹਿਬਜਾਦਿਆਂ ਦੀ ਯਾਦ ਵਿੱਚ"ਵੀਰ ਬਾਲ ਦਿਵਸ"ਸਮੁੱਚੇ ਦੇਸ਼ ਦੇ ਕੋਨੇ ਕੋਨੇ ਵਿੱਚ ਮਨਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਪ੍ਰਧਾਨਮੰਤਰੀ ਮੋਦੀ ਜੀ ਨੇ ਸਮੁੱਚੇ ਦੇਸ਼ ਅੰਦਰ ਬੀਰ ਬਾਲ ਦਿਵਸ ਮਨਾਉਣ ਦਾ ਐਲਾਨ ਕਰਕੇ ਮਹਾਨ ਯੋਧਿਆਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਹੈ। ਇਸ ਮੌਕੇ ਮੰਡਲ ਪ੍ਰਧਾਨ ਰਾਜ ਕੁਮਾਰ, ਸਰਪੰਚ ਸਵਰਨ ਸਿੰਘ, ਕੈਪਟਨ ਕਰਨ ਸਿੰਘ, ਅਮੌਲਕ ਹੁੰਦਲ, ਅਨਿਲ ਸ਼ਰਮਾ ਆਦਿ ਹਾਜ਼ਰ ਸਨ।