SGPC ਵੱਲੋਂ ਮੁਲਾਜ਼ਮਾਂ ਲਈ ਕੁੜਤਾ-ਪਜਾਮਾ ਲਾਜ਼ਮੀ ਕਰਨ ਦਾ ਫੈਸਲਾ
- ਪੰਜਾਬ
- (Asia/Kolkata)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰਾਂ ਵਿੱਚ ਹੁਣ ਡਰੈੱਸ ਕੋਡ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਕਰਮਚਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਹੁਣ ਕੋਈ ਵੀ ਮੁਲਾਜ਼ਮ ਪੈਂਟ-ਸ਼ਰਟ ਪਹਿਨ ਕੇ ਡਿਊਟੀ ‘ਤੇ ਨਹੀਂ ਆਵੇਗਾ। ਨਵੇਂ ਹੁਕਮਾਂ ਮੁਤਾਬਕ ਕਰਮਚਾਰੀਆਂ ਨੂੰ ਰਵਾਇਤੀ ਸਿੱਖ ਪਹਿਰਾਵਾ ਕੁੜਤਾ-ਪਜਾਮਾ ਪਹਿਨ ਕੇ ਹੀ ਦਫ਼ਤਰ ਪਹੁੰਚਣਾ ਹੋਵੇਗਾ। ਕਮੇਟੀ ਦਾ ਕਹਿਣਾ ਹੈ ਕਿ ਇਹ ਫੈਸਲਾ ਸਿੱਖ ਮਰਯਾਦਾ ਅਤੇ ਪਰੰਪਰਾਵਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਿਆ ਗਿਆ ਹੈ, ਤਾਂ ਜੋ SGPC ਦੇ ਦਫ਼ਤਰਾਂ ਵਿੱਚ ਸਿੱਖੀ ਦੀ ਸਪੱਸ਼ਟ ਝਲਕ ਦਿਖਾਈ ਦੇਵੇ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਫ਼ ਕੀਤਾ ਕਿ ਜੇਕਰ ਕੋਈ ਕਰਮਚਾਰੀ ਇਨ੍ਹਾਂ ਹਦਾਇਤਾਂ ਦੀ ਅਣਦੇਖੀ ਕਰਦਾ ਹੈ, ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। SGPC ਪ੍ਰਬੰਧਕਾਂ ਦਾ ਮੰਨਣਾ ਹੈ ਕਿ ਧਾਰਮਿਕ ਸੰਸਥਾ ਦੀ ਮਰਯਾਦਾ ਅਤੇ ਪਛਾਣ ਬਣਾਈ ਰੱਖਣ ਲਈ ਅਜਿਹੇ ਕਦਮ ਜ਼ਰੂਰੀ ਹਨ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਹਰ ਪੱਧਰ ‘ਤੇ ਸਿੱਖ ਪਰੰਪਰਾਵਾਂ ਦਾ ਸਤਿਕਾਰ ਦਿਖਾਈ ਦੇਵੇ।
Leave a Reply