Daily Suraj

ਪੰਜਾਬੀ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

12 Mar, 2025 10:06 PM

ਚੰਡੀਗੜ੍ਹ :ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਿਤ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਅਣਗਾਹਿਲੀ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ

ਮੰਤਰੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ

Punjab News: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਹੋਇਆ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਿਵਿਆਂਗਜਨਾਂ ਲਈ ਚਲਾਈ ਗਈ ਸਕੀਮ ਦਾ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਾਹਿਲੀ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ।


Posted By: Daily Suraj Bureau

Latest News