ਸਰੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਸਰੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਬਠਿੰਡਾ : ਸ਼ਹੀਦ ਸਿੰਘਾਂ ਦੀ ਯਾਦਗਾਰ ਗੁਰਦੁਆਰਾ ਸਾਹਿਬ ਦਸ਼ਮੇਸ ਦਰਬਾਰ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਕੈਨੇਡਾ ਬੀਸੀ ਸੂਬੇ ਦੇ ਸ਼ਹਿਰ ਸਰੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। 

ਇਸ ਵਿਸ਼ਾਲ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਮਾਜ ਸੇਵੀ ਆਗੂ ਬੂਟਾ ਸਿੰਘ ਜੰਡੂ ਭਾਈਰੂਪਾ ਕੈਨੇਡਾ ਨੇ ਦੱਸਿਆ ਕਿ ਇਸ ਵਿਸ਼ਾਲ ਨਗਰ ਕੀਰਤਨ ਦੀ ਦੁਨੀਆਂ ਭਰ ਵਿਚ ਚਰਚਾ ਹੋਈ ਹੈ ਅਤੇ ਮੀਡੀਆ ਰਿਪੋਰਟਾਂ ਮੁਤਾਬਕ ਸੰਗਤਾਂ ਦੀ ਗਿਣਤੀ ਸਾਢੇ ਅੱਠ ਲੱਖ ਦੇ ਕਰੀਬ ਦੱਸੀ ਗਈ ਹੈ।

 ਨਗਰ ਕੀਰਤਨ ਵਿਚ ਵੱਖ ਵੱਖ ਜ਼ਿਲ੍ਹਿਆਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੰਗਰਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਸੰਗਤਾਂ ਵਿਚ ਉਤਸ਼ਾਹ ਅਤੇ ਜੋਸ਼ ਦੇਖਿਆ ਗਿਆ ਅਤੇ ਸਾਰਾ ਸਰੀ ਸ਼ਹਿਰ ਖਾਲਸਾਈ ਰੰਗ ਵਿਚ ਰੰਗਿਆ ਹੋਇਆ ਸੀ।
#NagarKirtan #SurreySikhParade #GuruGobindSingh #SikhHeritage #Gurbani #CommunityUnity #SikhTradition #SevaSpirit #GlobalSangat #SikhCulture