Daily Suraj

ਪੰਜਾਬੀ

ਸੰਘਣੀ ਧੁੰਦ ਦਾ ਕਹਿਰ, ਪਟੜੀ ਤੋਂ ਉਤਰੀ ਟਰੇਨ, ਕਈ ਯਾਤਰੀ ਹੋਏ ਜ਼ਖਮੀ

16 Jan, 2020 05:30 AM

ਨਵੀਂ ਦਿੱਲੀ: ਦੇਸ਼ ਭਰ ‘ਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਜਿਸ ਕਾਰਨ ਆਏ ਦਿਨ ਭਿਆਨਕ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਇੱਕ ਹੋਰ ਹਾਦਸਾ ਕਟਕ ਦੇ ਨਰਗੁੰਡੀ ਰੇਲਵੇ ਸਟੇਸ਼ਨ ‘ਤੇ ਵਾਪਰਿਆ ਹੈ, ਜਿਥੇ ਮੁੰਬਈ-ਭੁਵਨੇਸ਼ਵਰ ਲੋਕਮਾਨਿਆ ਤਿਲਕ ਐਕਸਪ੍ਰੈੱਸ ਪਟੜੀ ਤੋਂ ਉਤਰ ਗਈ।ਮੌਕੇ ‘ਤੇ ਪਹੁੰਚੀ ਰਾਹਤ ਟੀਮ ਨੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਵਿੱਚ ਕਿਸੇ ਦੀ ਮੌਤ ਹੋਣ ਦੀ ਖਬਰ ਨਹੀਂ ਹੈ।ਮਿਲੀ ਜਾਣਕਾਰੀ ਦੇ ਮੁਤਾਬਕ ਟਰੇਨ ਦੇ 7 ਡੱਬੇ ਪਟੜੀ ਤੋਂ ਉਤਰ ਗਏ ਹਨ।

Posted By: Daily Suraj Bureau

Latest News