ਮੇਰੀ ਸ਼ਹਾਦਤ ਹੁੰਦੀ ਹੈ ਤਾਂ ਸਸਕਾਰ ਨਾ ਕਰਨਾ ਅਤੇ ਮੇਰੀ ਮ੍ਰਿਤਕ ਦੇਹ ਇੱਥੇ ਰੱਖ ਕੇ ਹੀ ਧਰਨਾ ਜਾਰੀ ਰੱਖਣਾ- ਡੱਲੇਵਾਲ
ਖਨੌਰੀ : ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਕਾਕਾ ਕੋਟੜਾ ਨੇ ਕਿਹਾ ਹੈ ਕਿ ਭਲਕੇ 10 ਜਨਵਰੀ ਨੂੰ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਡੱਲੇਵਾਲ ਦੀ ਸਿਹਤ ਖਰਾਬ ਹੈ ਪਰ ਉਹ ਮਾਨਸਿਕ ਤੌਰ ਪੂਰੇ ਮਜ਼ਬੂਤ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਧਰਨਾ ਜਿੱਤਿਆ ਨਹੀਂ ਜਾਂਦਾ ਉਦੋਂ ਸਾਰੇ ਮਜ਼ਬੂਤ ਰਹਿਣਾ।ਕਾਕਾ ਕੋਟੜਾ ਨੇ ਕਿਹਾ ਹੈ ਕਿ ਡੱਲੇਵਾਲ ਨੇ ਕਿਹਾ ਹੈ ਮੈਂ ਆਪਣੇ ਪਰਿਵਾਰ ਨੂੰ ਕਹਿ ਦਿੱਤਾ ਜੇਕਰ ਮੇਰੀ ਸ਼ਹਾਦਤ ਹੁੰਦੀ ਹੈ ਤਾਂ ਸਸਕਾਰ ਨਾ ਕਰਨਾ ਅਤੇ ਮੇਰੀ ਮ੍ਰਿਤਕ ਦੇਹ ਇੱਥੇ ਰੱਖ ਕੇ ਹੀ ਧਰਨਾ ਉਦੋਂ ਤੱਕ ਜਾਰੀ ਰੱਖਣਾ ਜਦੋਂ ਤੱਕ ਮੋਰਚਾ ਜਿੱਤਿਆ ਨਹੀਂ ਜਾਂਦਾ। ਉਨ੍ਹਾਂ ਨੇ ਕਿਹਾ ਹੈ ਕਿ ਇਹ ਲੜਾਈ ਇਕੱਲੇ ਡੱਲੇਵਾਲ ਦੀ ਨਹੀਂ ਪੂਰੇ ਦੇਸ਼ ਵਾਸੀਆਂ ਦੀ ਹੈ।ਕਿਸਾਨ ਆਗੂ ਦਾ ਕਹਿਣਾ ਹੈ ਕਿ ਦੇਸ਼ ਦੇ ਵੱਖ-ਵੱਖ ਸੂਬਿਆਵ ਵਿਚੋਂ ਕਿਸਾਨਾਂ ਦੇ ਜਥੇ ਆਉਣਗੇ ਅਤੇ ਮੋਰਚੇ ਦਾ ਹਿੱਸਾ ਬਣਨਗੇ। ਉਨ੍ਹਾਂ ਨੇਕਿਹਾ ਕਿ ਕੇਂਦਰ ਸਰਕਾਰ ਦੇ ਖਿਲਾਫ ਪੁਤਲੇ ਫੂਕੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਸਾਰੇ ਕਿਸਾਨਾਂ ਜਥੇਬੰਦੀਆ ਅਤੇ ਕਿਰਤੀ ਵਰਗ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਮੋਰਚੇ ਨੂੰ ਮਜ਼ਬੂਤ ਕੀਤਾ ਜਾਵੇ।
Posted By: Daily Suraj Bureau