ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਫੱਗਣ ਮਹੀਨੇ ਦੀ ਅਰੰਭਤਾ ਅਤੇ ਜਪ-ਤਪ ਸਮਾਗਮ =ਕੁਲਵਿੰਦਰ ਸਿੰਘ ਬੈਨੀਪਾਲ
(ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਫੱਗਣ ਮਹੀਨੇ ਦੀ ਆਰੰਭਤਾ ਅਤੇ ਜਪ-ਤਪ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਗੁਰਦੁਆਰਾ ਸਾਹਿਬ ਦੀ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਕਰਵਾਇਆ ਗਿਆ। ਸਵੇਰੇ ਨਿੱਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ, ਆਸਾ ਜੀ ਦੀ ਵਾਰ ਦਾ ਕੀਰਤਨ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਸ੍ਰਵਨ ਕਰਵਾਏ। ਮੀਤ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਫੱਗਣ ਮਹੀਨੇ ਦੀ ਸੰਗਰਾਂਦ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਜਪ-ਤਪ ਸਮਾਗਮ ਦੁਪਹਿਰ 12 ਵਜੇ ਆਰੰਭ ਕੀਤਾ ਗਿਆ, ਜਿਸ ਵਿੱਚ ਜਪੁਜੀ ਸਾਹਿਬ ਦੇ ਪੰਜ ਪਾਠ, ਚੌਪਈ ਸਾਹਿਬ ਦੇ ਪਾਠ ਤੇ ਸੁਖਮਨੀ ਜੀ ਦੇ ਪਾਠ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1 ਵਾਲੀ ਇਸਤ੍ਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ । ਸੰਗਤਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਲਾਹੀ ਬਾਣੀ ਦੇ ਕੀਰਤਨ ਸ੍ਰਵਣ ਕਰਕੇ ਆਪਣਾ ਜੀਵਨ ਸਫਲਾ ਕੀਤਾ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਗੁਰੂ ਘਰ ਸਮੇਂ ਸਿਰ ਪਹੁੰਚ ਕੇ ਕੀਰਤਨ ਅਤੇ ਕਥਾ ਦਾ ਆਨੰਦ ਮਾਣਿਆ ਕਰਨ ਅਤੇ ਆਪਣਾ ਜੀਵਨ ਸਫਲਾ ਕਰਨ। ਅਰਦਾਸ, ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ । ਸੰਗਤਾਂ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਜਗਮੋਹਨ ਸਿੰਘ, ਬੀਬੀ ਮਨਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਸਿਮਰਨ ਕੌਰ, ਅੰਮ੍ਰਿਤਪਾਲ ਕੌਰ, ਬੀਬੀ ਬਲਵਿੰਦਰ ਕੌਰ ਬੱਤਰਾ, ਬੀਬੀ ਕਰਮਜੀਤ ਕੌਰ, ਰਵਿੰਦਰ ਕੌਰ ਰਹੈਜਾ, ਬੀਬੀ ਦਵਿੰਦਰ ਕੌਰ, ਬੀਬੀ ਜਸਪਾਲ ਕੌਰ ਮਖੀਜਾ, ਸਰਬਜੀਤ ਕੌਰ, ਗੁਰਪ੍ਰੀਤ ਕੌਰ ਖੁਰਾਨਾ, ਰਜਿੰਦਰ ਕੌਰ, ਬੀਬੀ ਪਰਮਿੰਦਰ ਕੌਰ, ਨਿਰਮਲ ਕੌਰ ਪਾਇਲ, ਜਸਵਿੰਦਰ ਕੌਰ ਪਾਇਲ, ਰਾਜਨੀਇੰਦਰ ਕੌਰ, ਜਸਵਿੰਦਰ ਕੋਰ ਸੋਢੀ ਅਤੇ ਹੋਰ ਸ਼ਾਮਲ ਸਨ ।
Posted By: Daily Suraj Bureau