ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਅੱਜ ਦੋਵਾਂ ਧਾਤਾਂ ਦੀਆਂ ਕੀਮਤਾਂ ਵਿੱਚ ਗਿਰਾਵਟ
- ਦੇਸ਼
- (Asia/Kolkata)
ਸੋਨਾ ਜਾਂ ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੀਆਂ ਤਾਜ਼ਾ ਦਰਾਂ ਅਨੁਸਾਰ, ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਤਾਜ਼ਾ ਰੇਟਾਂ ਮੁਤਾਬਕ, 24 ਕੈਰੇਟ ਸੋਨੇ ਦੀ ਕੀਮਤ ਅੱਜ 1,48,000 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ ਘਟ ਕੇ 1,37,640 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ 22 ਕੈਰੇਟ ਸੋਨੇ ਦਾ ਭਾਅ 1,38,010 ਰੁਪਏ ਪ੍ਰਤੀ 10 ਗ੍ਰਾਮ ਸੀ। ਚਾਂਦੀ ਦੀਆਂ ਕੀਮਤਾਂ ਵਿੱਚ ਵੀ ਨਰਮੀ ਦੇਖਣ ਨੂੰ ਮਿਲੀ ਹੈ। ਅੱਜ ਚਾਂਦੀ ਦਾ ਭਾਅ 2,34,000 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤਾ ਗਿਆ, ਜਦਕਿ ਮੰਗਲਵਾਰ ਨੂੰ ਇਹ 2,35,000 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਬਾਜ਼ਾਰ ਮਾਹਿਰਾਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਸਰਾਫਾ ਬਾਜ਼ਾਰ ਵਿੱਚ ਆ ਰਹੇ ਉਤਾਰ-ਚੜ੍ਹਾਅ ਅਤੇ ਅਮਰੀਕੀ ਡਾਲਰ ਦੀ ਚਾਲ ਦਾ ਅਸਰ ਘਰੇਲੂ ਬਾਜ਼ਾਰ 'ਤੇ ਵੀ ਪੈ ਰਿਹਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਹੋਰ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।
Leave a Reply