ਪੁਲੀਸ ਚੌਂਕੀ ਤੇ ਗ੍ਰਨੇਡ ਨਾਲ ਹਮਲਾ ਕਰਨ ਵਾਲੇ ਤਿੰਨ ਵਿਅਕਤੀ ਪੁਲੀਸ ਨਾਲ ਹੋਏ ਐਨਕਾਉਂਟਰ ਵਿੱਚ ਮਾਰੇ ਗਏ
ਗੁਰਦਸਪੂਰ - ਪੰਜਾਬ ਦੇ ਗੁਰਦਾਸਪੁਰ ਵਿੱਚ ਪੁਲੀਸ ਚੌਂਕੀ ਤੇ ਗ੍ਰਨੇਡ ਨਾਲ ਹਮਲਾ ਕਰਨ ਵਾਲੇ ਪੁਲੀਸ ਨੇ ਐਨਕਾਉਂਟਰ ਵਿੱਚ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਯੂ ਪੀ ਦੇ ਪੀਲੀਭੀਤ ਵਿੱਚ ਯੂਪੀ ਪੁਲੀਸ ਅਤੇ ਪੰਜਾਬ ਪੁਲੀਸ ਨੇ ਸਾਂਝੇ ਆਪਰੇਸ਼ਨ ਦੌਰਾਨ ਤਿੰਨ ਵਿਅਕਤੀਆਂ ਨੂੰ ਐਨਕਾਉਂਟਰ ਵਿੱਚ ਗੰਭੀਰ ਜ਼ਖ਼ਮੀ ਹੋਣ ਕਰਕੇ ਤਿੰਨਾਂ ਦੀ ਮੌਤ ਹੋ ਗਈ ਹੈ। ਪੁਲੀਸ ਮੁਤਾਬਕ ਇੰਨਾ ਤਿੰਨਾਂ ਵਿਅਕਤੀਆਂ ਕੋਲੋਂ ਦੋ ਏਕੇ 47 ਰਾਇਫਲਾਂ ਸਮੇਤ ਹੋਰ ਹਥਿਆਰ ਵੀ ਬਰਾਮਦ ਹੋਏ ਹਨ। ਉਨ੍ਹਾਂ ਤਿੰਨਾਂ ਦੀ ਪਛਾਣ ਗੁਰਵਿੰਦਰ ਸਿੰਘ (25), ਵਰਿੰਦਰ ਸਿੰਘ ਉਰਫ਼ ਰਵੀ (23) ਅਤੇ ਜਸਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ (18) ਵਜੋਂ ਹੋਈ ਹੈ, ਜਿਹੜੇ ਸਾਰੇ ਹੀ ਪੰਜਾਬ ਦੇ ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਇਹ ਮੁਕਾਬਲਾ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਪੀਲੀਭੀਤ ਦੇ ਪੂਰਨਪੁਰ ਖੇਤਰ ਵਿੱਚ ਹੋਇਆ। ਉੱਤਰ ਪ੍ਰਦੇਸ਼ ਪੁਲੀਸ ਦੇ ਵਧੀਕ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਅਮਿਤਾਭ ਯਸ਼ ਨੇ ਕਿਹਾ ਕਿ ਇਹ ਤਿੰਨੋਂ ਗੁਰਦਾਸਪੁਰ ਵਿੱਚ ਇੱਕ ਪੁਲੀਸ ਚੌਕੀ ‘ਤੇ ਹੋਏ ਗਰਨੇਡ ਹਮਲੇ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ, “ਮੁਕਾਬਲੇ ਵਿੱਚ ਤਿੰਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸੀਐਚਸੀ ਪੂਰਨਪੁਰ ਲਿਜਾਇਆ ਗਿਆ, ਜਿਥੇ ਤਿੰਨਾਂ ਮਸ਼ਕੂਕਾਂ ਨੇ ਬਾਅਦ ਵਿੱਚ ਆਪਣੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।’’ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲੋਂ ਦੋ AK-47 ਰਾਈਫਲਾਂ, ਦੋ Glock ਪਿਸਤੌਲ ਅਤੇ ਵੱਡੀ ਮਾਤਰਾ ਵਿੱਚ ਗੋਲਾ-ਬਾਰੂਦ ਬਰਾਮਦ ਹੋਇਆ ਹੈ। ਪੰਜਾਬ ਪੁਲੀਸ ਮੁਖੀ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘X’ ਉਤੇ ਪਾਈ ਇੱਕ ਪੋਸਟ ਵਿੱਚ ਕਿਹਾ, “#ਪਾਕਿਸਤਾਨ-ਪ੍ਰਯੋਜਿਤ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ (KZF) ਅੱਤਵਾਦੀ ਮਾਡਿਊਲ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ ਯੂਪੀ ਪੁਲੀਸ ਅਤੇ ਪੰਜਾਬ ਪੁਲੀਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਪੁਲੀਸ ਪਾਰਟੀ ‘ਤੇ ਗੋਲੀਬਾਰੀ ਕਰਨ ਵਾਲੇ ਤਿੰਨ ਮਾਡਿਊਲ ਮੈਂਬਰਾਂ ਨਾਲ ਮੁਕਾਬਲਾ ਹੋਇਆ ਹੈ।” ਉਨ੍ਹਾਂ ਕਿਹਾ ਕਿ ਇਹ ਅੱਤਵਾਦੀ ਮਾਡਿਊਲ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਪੁਲੀਸ ਟਿਕਾਣਿਆਂ ‘ਤੇ ਹੋਏ ਗਰਨੇਡ ਹਮਲਿਆਂ ਵਿੱਚ ਸ਼ਾਮਲ ਸੀ।
Posted By: Daily Suraj Bureau