ਸੀਐਮ ਭਗਵੰਤ ਮਾਨ ਨੇ ਵਿਧਾਇਕ ਗੋਗੀ ਨੂੰ ਦਿੱਤੀ ਸ਼ਰਧਾਂਜਲੀ

ਸੀਐਮ ਭਗਵੰਤ ਮਾਨ ਨੇ ਵਿਧਾਇਕ ਗੋਗੀ ਨੂੰ ਦਿੱਤੀ ਸ਼ਰਧਾਂਜਲੀ

ਲੁਧਿਆਣਾ- ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਦਾ ਅੰਤਿਮ ਸੰਸਕਾਰ ਥੋੜ੍ਹੀ ਹੀ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ਵਿਖੇ ਪਹੁੰਚ ਗਈ ਹੈ। ਇੱਥੇ ਸਮਰਥਕਾਂ ਦੀ ਭੀੜ ਇਕੱਠੀ ਹੋ ਗਈ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ਮਸ਼ਾਨਘਾਟ ਵਿਖੇ ਪੁੱਜ ਕੇ ਸ਼ਰਧਾਂਜਲੀ ਦਿੱਤੀ। ਦੂਜੇ ਪਾਸੇ ਲੁਧਿਆਣਾ ਦੀ ਪੌਸ਼ ਮੰਡੀ ਘੁਮਾਰ ਮੰਡੀ ਨੂੰ ਬੰਦ ਰੱਖਿਆ ਗਿਆ ਹੈ।

ਦੱਸ ਦੇਈਏ ਕਿ ਸ਼ੁੱਕਰਵਾਰ ਰਾਤ ਕਰੀਬ 12 ਵਜੇ ਗੋਲੀ ਲੱਗਣ ਕਾਰਨ ਗੋਗੀ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਗੋਗੀ ਘਰ ਵਿੱਚ ਆਪਣੀ ਲਾਇਸੰਸੀ ਪਿਸਤੌਲ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ।