Daily Suraj

ਪੰਜਾਬੀ

ਵੱਡੀ ਖ਼ਬਰ: ਹੈਦਰਾਬਾਦ ਗੈਂਗਰੇਪ ਤੇ ਕਤਲ ਕਾਂਡ ਦੇ ਚਾਰੇ ਮੁਲਜ਼ਮ ਢੇਰ

06 Dec, 2019 05:30 AM

ਨਵੀਂ ਦਿੱਲੀ: ਹੈਦਰਾਬਾਦ ‘ਚ ਮਹਿਲਾ ਡਾਕਟਰ ਨਾਲ ਹੋਏ ਗੈਂਗਰੇਪ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਸ ਕੇਸ ਦੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ ‘ਚ ਮਾਰੇ ਗਏ ਹਨ। ਇਸ ਦੀ ਪੁਸ਼ਟੀ ਪੁਲਿਸ ਕਮਿਸ਼ਨਰ ਨੇ ਕਰ ਦਿੱਤੀ ਹੈ।ਮਿਲੀ ਜਾਣਕਾਰੀ ਮੁਤਾਬਕ ਪੁਲਿਸ ਮੁਲਜ਼ਮਾਂ ਨੂੰ ਜੁਰਮ ਵਾਲੀ ਥਾਂ ਲੈ ਕੇ ਗਈ ਸੀ ਜਿੱਥੋਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਪੁਲਿਸ ਵੱਲੋਂ ਚਲਾਈ ਗੋਲੀ ਵਿੱਚ ਚਾਰਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲ ‘ਚ ਕੰਮ ਕਰਨ ਵਾਲੀ ਡਾਕਟਰ ਨਾਲ ਸ਼ਹਿਰ ਦੇ ਬਾਹਰੀ ਇਲਾਕੇ ‘ਚ 4 ਲੋਕਾਂ ਨੇ ਬਲਾਤਕਾਰ ਕੀਤਾ ਸੀ ਅਤੇ ਉਸ ਦਾ ਕਤਲ ਕਰ ਦਿੱਤਾ ਸੀ। ਬਾਅਦ ‘ਚ ਇਸ ਮਹਿਲਾ ਡਾਕਟਰ ਦੀ ਝੁਲਸੀ ਹੋਈ ਲਾਸ਼ ਬਰਾਮਦ ਹੋਈ ਸੀ।ਪੁਲਿਸ ਵੱਲੋਂ ਇਹਨਾਂ ਚਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Latest News