ਮਨਿੰਦਰ ਸਿੰਘ ਬਣੇ ਸੰਗਰੂਰ ਦਿੜ੍ਹਬਾ ਨਗਰ ਪੰਚਾਇਤ ਦੇ ਪ੍ਰਧਾਨ, ਜਸਪ੍ਰੀਤ ਕੌਰ ਮੀਤ ਪ੍ਰਧਾਨ ਬਣੇ

ਮਨਿੰਦਰ ਸਿੰਘ ਬਣੇ ਸੰਗਰੂਰ ਦਿੜ੍ਹਬਾ ਨਗਰ ਪੰਚਾਇਤ ਦੇ ਪ੍ਰਧਾਨ, ਜਸਪ੍ਰੀਤ ਕੌਰ ਮੀਤ ਪ੍ਰਧਾਨ ਬਣੇ

ਸੰਗਰੂਰ- ਸੰਗਰੂਰ ਦੀ ਦਿੜ੍ਹਬਾ ਨਗਰ ਪੰਚਾਇਤ ਵਿੱਚ ਅੱਜ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਮੂਹ ਕੌਂਸਲਰਾਂ ਨੇ ਸਰਬਸੰਮਤੀ ਨਾਲ ਮਨਿੰਦਰ ਸਿੰਘ ਨੂੰ ਪ੍ਰਧਾਨ ਅਤੇ ਜਸਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਚੁਣ ਲਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਚੁਣੇ ਗਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ।

ਮੰਤਰੀ ਚੀਮਾ ਨੇ ਕਿਹਾ ਕਿ ਮਨਿੰਦਰ ਸਿੰਘ ਆਮ ਆਦਮੀ ਪਾਰਟੀ ਦੇ ਸਰਗਰਮ ਨੌਜਵਾਨ ਆਗੂ ਹਨ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੀ ਨਵੀਂ ਟੀਮ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਅੱਗੇ ਤੋਰਨ ਲਈ ਵਚਨਬੱਧ ਹੈ। ਵਿਕਾਸ ਕਾਰਜਾਂ ਦਾ ਐਲਾਨ ਕਰਦਿਆਂ ਮੰਤਰੀ ਨੇ ਕਿਹਾ ਕਿ ਦਿੜਬਾ ਵਿੱਚ ਦੋ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।