Daily Suraj

ਪੰਜਾਬੀ

ਅਕਾਲੀ ਦਲ ਵਾਰਿਸ ਪੰਜਾਬ ਨੇ ਪਪਲਪ੍ਰੀਤ ਸਿੰਘ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

22 Aug, 2026 07:35 AM

ਪ੍ਰੋਗਰਾਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਪਲਪ੍ਰੀਤ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਮਜੀਠਾ ਤੋਂ ਚੋਣ ਲੜਨਗੇ। ਪਪਲਪ੍ਰੀਤ ਸਿੰਘ 10 ਅਪ੍ਰੈਲ 2025 ਤੱਕ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਾਲ ਨਜ਼ਰਬੰਦ ਰਿਹਾ ਸੀ। ਐੱਨਐੱਸਏ ਤਹਿਤ ਉਸ ਦੀ ਨਜ਼ਰਬੰਦੀ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਪੰਜਾਬ ਤਬਦੀਲ ਕਰ ਦਿੱਤਾ ਗਿਆ ਸੀ। ਪਪਲਪ੍ਰੀਤ ਸਿੰਘ ਨੂੰ ਅਪ੍ਰੈਲ 2023 ਵਿੱਚ ‘ਵਾਰਿਸ ਪੰਜਾਬ ਦੇ’ ਸੰਗਠਨ ਖ਼ਿਲਾਫ਼ ਕੀਤੀ ਗਈ ਇੱਕ ਕਾਰਵਾਈ ਦੌਰਾਨ ਅੰਮ੍ਰਿਤਸਰ ਦੇ ਕਥੂਨੰਗਲ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਲਾਹਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਰਿਹਾ ਹੈ। ਪਪਲਪ੍ਰੀਤ ਸਿੰਘ ਸਿੱਖ ਸਰਗਰਮੀਆਂ ਵਿੱਚ ਆਪਣੀ ਸ਼ਮੂਲੀਅਤ ਲਈ ਜਾਣਿਆ ਜਾਂਦਾ ਹੈ। ਉਸ ਨੇ ਖਾਲਿਸਤਾਨ ਲਹਿਰ ਦਾ ਸਮਰਥਨ ਕੀਤਾ ਹੈ ਅਤੇ ਸੁਤੰਤਰ ਪੱਤਰਕਾਰ ਵਜੋਂ ਵੀ ਕੰਮ ਕੀਤਾ ਹੈ। ਸਾਲ 2015 ਵਿੱਚ ਸਰਬੱਤ ਖਾਲਸਾ ਵਿੱਚ ਦਿੱਤੇ ਭਾਸ਼ਣ ਤੋਂ ਬਾਅਦ ਉਸ ਨੂੰ ਦੇਸ਼ਧ੍ਰੋਹ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਮਜੀਠਾ ਦੇ ਮਰਾਰੀ ਪਿੰਡ ਨਾਲ ਸਬੰਧਤ ਪਪਲਪ੍ਰੀਤ ਸਿੰਘ ਇਲਾਕੇ ਵਿੱਚ ਕਈ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਨਾਲ ਵੀ ਜੁੜਿਆ ਰਿਹਾ ਹੈ। ਹੁਣ ਪਾਰਟੀ ਵੱਲੋਂ ਉਸ ਨੂੰ ਮਜੀਠਾ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਹਲਕੇ ਦੀ ਸਿਆਸੀ ਸਰਗਰਮੀ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।

Posted By: Daily Suraj Bureau

Latest News