ਮਿਸ਼ਨ ਰੁਜ਼ਗਾਰ ਤਹਿਤ ਅੱਜ CM ਮਾਨ ਨੇ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ,
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਿਸ਼ਨ ਰੋਜ਼ਗਾਰ ਤਹਿਤ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਹ ਸਮਾਗਮ ਚੰਡੀਗੜ੍ਹ ਦੇ ਸੈਕਟਰ-35 ਸਥਿਤ ਸਥਾਨਕ ਸਰਕਾਰ ਵਿਭਾਗ ਵਿਖੇ ਆਯੋਜਿਤ ਕੀਤਾ ਗਿਆ ਸੀ। ਸੀਐਮ ਮਾਨ ਨੇ ਸਾਰੇ ਨੌਜਵਾਨਾਂ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 55,201 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੁਸੀਂ ਪੰਜਾਬ ਸਰਕਾਰ ਪਰਿਵਾਰ ਦਾ ਹਿੱਸਾ ਹੋ ਅਤੇ ਇਸ ਵਿੱਚ ਯੋਗਦਾਨ ਪਾਓ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਇੱਕ ਰੰਗਮੰਚ ਹੈ – ਕੁਝ ਦੀ ਵੱਡੀ ਭੂਮਿਕਾ ਹੁੰਦੀ ਹੈ ਅਤੇ ਕੁਝ ਦੀ ਇੱਕ ਮਿੰਟ ਦੀ ਭੂਮਿਕਾ ਹੁੰਦੀ ਹੈ, ਪਰ ਉਹ ਭੂਮਿਕਾ ਪੂਰੀ ਇਮਾਨਦਾਰੀ ਨਾਲ ਨਿਭਾਈ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰੀ ਨੌਕਰੀ ਇੱਕ ਸੁਪਨਾ ਸੀ, ਪਰ ਹੁਣ ਇਹ ਸਿੱਖਿਆ ਅਤੇ ਯੋਗਤਾ ਦੇ ਆਧਾਰ ‘ਤੇ ਮਿਲਦੀ ਹੈ।
Posted By: Daily Suraj Bureau