Daily Suraj

ਪੰਜਾਬੀ

ਲੇਹ ਹਿੰਸਾ: ਕੇਂਦਰ ਵੱਲੋਂ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਜਾਂਚ ਦੇ ਹੁਕਮ

18 Oct, 2025 01:03 AM

ਕੇਂਦਰੀ ਗ੍ਰਹਿ ਮੰਤਰਾਲੇ ਨੇ 24 ਸਤੰਬਰ ਨੂੰ ਹੋਈ ਲੇਹ ਹਿੰਸਾ ਦੀ ਜਾਂਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਕਰਵਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਕੇਂਦਰੀ ਅਧਿਕਾਰੀਆਂ ਨੇ ਦੱਸਿਆ ਕਿ ਲੇਹ ਹਿੰਸਾ ਦੀ ਜਾਂਚ ਸਾਬਕਾ ਜਸਟਿਸ ਬੀ ਐਸ ਚੌਹਾਨ ਕਰਨਗੇ। ਲੇਹ ਹਿੰਸਾ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਇਸ ਵੇਲੇ ਲੇਹ ਤੇ ਲਦਾਖ ਵਿਚ ਹਾਲਾਤ ਆਮ ਵਾਂਗ ਹੋ ਗਏ ਹਨ। ਜ਼ਿਕਰਯੋਗ ਹੈ ਕਿ ਲਦਾਖ ਦੇ ਲੇਹ ਜ਼ਿਲ੍ਹੇ ਵਿੱਚ ਦੋ ਦਿਨ ਪਹਿਲਾਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਸਨ। ਇਹ ਪਾਬੰਦੀਆਂ 22 ਦਿਨਾਂ ਬਾਅਦ ਹਟਾਈਆਂ ਗਈਆਂ ਸਨ।



ਜ਼ਿਲ੍ਹਾ ਪ੍ਰਸ਼ਾਸਨ ਨੇ 24 ਸਤੰਬਰ ਨੂੰ ਲੇਹ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ.) ਦੀ ਧਾਰਾ 163 ਤਹਿਤ ਮਨਾਹੀ ਦੇ ਹੁਕਮ ਜਾਰੀ ਕੀਤੇ ਸਨ, ਜਿਸ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਸੀ। ਅਧਿਕਾਰੀਆਂ ਨੇ ਕਿਹਾ ਕਿ ਉਸ ਸਮੇਂ ਤੋਂ ਬਾਅਦ ਹਿੰਸਾ ਦੀ ਕੋਈ ਘਟਨਾ ਨਹੀਂ ਵਾਪਰੀ। ਇਨ੍ਹਾਂ ਪਾਬੰਦੀਆਂ ਨੂੰ ਹਟਾਉਣ ਦੇ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਲੇਹ ਰੋਮਿਲ ਸਿੰਘ ਨੇ ਜਾਰੀ ਕੀਤੇ।

Posted By: Daily Suraj Bureau

Latest News