ਹਰਿਆਣਾ ਦਾ ਨਵਾਂ ਬਜਟ ਪੇਸ਼, ਪਿਛਲੇ ਸਾਲ ਨਾਲ ਵਾਧਾ ਦਰਜ
- ਹਰਿਆਣਾ
- (Asia/Kolkata)
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿੱਤ ਮੰਤਰੀ ਦੇ ਤੌਰ ‘ਤੇ ਸੂਬੇ ਦਾ ਬਜਟ ਪੇਸ਼ ਕੀਤਾ। ਇਹ ਭਾਜਪਾ ਸਰਕਾਰ ਦੇ ਤੀਜੇ ਕਾਰਜਕਾਲ ਦਾ ਦੂਜਾ ਬਜਟ ਹੈ। ਬਜਟ ਇਜਲਾਸ ਦੌਰਾਨ ਨਾਇਬ ਸਿੰਘ ਸੈਣੀ ਕੇਸਰੀ ਪੱਗ ਬੰਨ੍ਹ ਕੇ ਸਦਨ ਵਿੱਚ ਪਹੁੰਚੇ ਅਤੇ ਉਨ੍ਹਾਂ ਨੇ ਬਜਟ ਭਾਸ਼ਣ ਪੜ੍ਹਨਾ ਸ਼ੁਰੂ ਕੀਤਾ। ਉਨ੍ਹਾਂ ਦੀ ਇਸ ਪੇਸ਼ਕਾਰੀ ‘ਤੇ ਸਿਆਸੀ ਮਾਹੌਲ ਵਿੱਚ ਵੀ ਚਰਚਾ ਦੇਖਣ ਨੂੰ ਮਿਲ ਰਹੀ ਹੈ। ਹਰਿਆਣਾ ਸਰਕਾਰ ਵੱਲੋਂ ਵਿੱਤੀ ਵਰ੍ਹੇ 2026-27 ਲਈ 2.23 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਹ ਪਿਛਲੇ ਸਾਲ ਦੇ ਮੁਕਾਬਲੇ ਵਾਧੇ ਨੂੰ ਦਰਸਾਉਂਦਾ ਹੈ, ਕਿਉਂਕਿ ਪਿਛਲੇ ਸਾਲ ਸਰਕਾਰ ਨੇ 2.05 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਸੀ। ਇਸ ਬਜਟ ਉੱਤੇ ਸਿਰਫ ਹਰਿਆਣਾ ਹੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਵੱਲੋਂ ਵੀ ਖਾਸ ਨਿਗਾਹ ਰੱਖੀ ਜਾ ਰਹੀ ਹੈ। ਸਿਆਸੀ ਵਿਸ਼ਲੇਸ਼ਕਾਂ ਦੇ ਮਤਾਬਕ, ਕੇਸਰੀ ਪੱਗ ਬੰਨ੍ਹ ਕੇ ਸਦਨ ਵਿੱਚ ਪਹੁੰਚਣਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਭਾਜਪਾ ਵੱਲੋਂ ਬਜਟ ਰਾਹੀਂ ਪੰਜਾਬ ਦੇ ਲੋਕਾਂ ਨੂੰ ਵੀ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।
Leave a Reply